Actor Mukul Dev dies ਬੌਲੀਵੁਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ
12:23 PM May 24, 2025 IST
ਮੁੰਬਈ, 24 ਮਈ
ਬੌਲੀਵੁੱਡ ਅਦਾਕਾਰ ਮੁਕੁਲ ਦੇਵ (54) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਹਸਪਤਾਲ ’ਚ ਜ਼ੇਰੇ ਇਲਾਜ ਸਨ।
Advertisement
ਮੁਕੁਲ ਦੇਵ ਨੇ ਫ਼ਿਲਮ ‘ਸਨ ਆਫ਼ ਸਰਦਾਰ’ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਸ ਦੀ ਕਰੀਬੀ ਦੋਸਤ ਅਤੇ ਅਦਾਕਾਰਾ ਦੀਪਸ਼ਿਖਾ ਨਾਗਪਾਲ ਨੇ ਸੋਸ਼ਲ ਮੀਡੀਆ ’ਤੇ ਇਸ ਖ਼ਬਰ ਦੀ ਪੁਸ਼ਟੀ ਕੀਤੀ।
ਦੀਪਸ਼ਿਖਾ ਨੇ ਇਕ ਪੁਰਾਣੀ ਤਸਵੀਰ ਸਾਂਝੀ ਕਰਦਿਆਂ ਇੰਸਟਾਗ੍ਰਾਮ ਸਟੋਰੀ ’ਤੇ ਲਿਖਿਆ ‘ਰੈਸਟ ਇਨ ਪੀਸ’। ਮੁਕੁਲ ਦੇਵ ਆਖਰੀ ਵਾਰ ਹਿੰਦੀ ਫਿਲਮ ‘ਐਂਟ ਦਿ ਐਂਡ’ ਵਿਚ ਦਿਵਿਆ ਦੱਤਾ ਨਾਲ ਨਜ਼ਰ ਆਏ ਸਨ।
Advertisement
ਉਨ੍ਹਾਂ ਨੇ ਕਈ ਟੀਵੀ ਸੀਰੀਅਲਾਂ ਵਿਚ ਵੀ ਕੰਮ ਕੀਤਾ ਸੀ। ਉਨ੍ਹਾਂ ਦੀ ਮੌਤ ’ਤੇ ਬੌਲੀਵੁਡ ਦੀਆਂ ਕਈ ਉੱਘੀਆਂ ਹਸਤੀਆਂ ਨੇ ਦੁੱਖ ਪ੍ਰਗਟਾਇਆ ਹੈ।
Advertisement