ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਕਾਰ ਰਣਬੀਰ ਕਪੂਰ ਈਡੀ ਵੱਲੋਂ ਤਲਬ

06:58 AM Oct 05, 2023 IST

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛੱਤੀਸਗੜ੍ਹ ਦੇ ਮਹਾਦੇਵ ਬੈਟਿੰਗ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਅਦਾਕਾਰ ਰਣਬੀਰ ਕਪੂਰ ਨੂੰ ਸੰਮਨ ਜਾਰੀ ਕਰਕੇ 6 ਅਕਤੂਬਰ ਨੂੰ ਪੁੱਛ ਪੜਤਾਲ ਲਈ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਦੋਸ਼ ਲਾਇਆ ਹੈ ਕਿ ਰਣਬੀਰ ਕਪੂਰ ਨੂੰ ਕਥਿਤ ਤੌਰ ’ਤੇ ਐਪ ਦੇ ਪ੍ਰਮੋਟਰਾਂ ’ਚੋਂ ਇੱਕ ਦੇ ਵਿਆਹ ਵਿੱਚ ਪੇਸ਼ਕਾਰੀ ਦੇਣ ਲਈ ਪ੍ਰਮੋਟਰਾਂ ਤੋਂ ਪੈਸੇ ਮਿਲੇ ਸੀ। ਉਨ੍ਹਾਂ ਦੱਸਿਆ ਕਿ ਈਡੀ ਨੇ ਰਣਬੀਰ ਨੂੰ ਛੇ ਅਕਤੂਬਰ ਨੂੰ ਏਜੰਸੀ ਦੇ ਰਾਏਪੁਰ ਸਥਿਤ ਦਫ਼ਤਰ ’ਚ ਹਾਜ਼ਰ ਹੋਣ ਲਈ ਕਿਹਾ ਹੈ। ਈਡੀ 14-15 ਹੋਰ ਹਸਤੀਆਂ ਦੀ ਇਸ ਮਾਮਲੇ ’ਚ ਭੂਮਿਕਾ ਦੀ ਜਾਂਚ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਪੁੱਛ ਪੜਤਾਲ ਲਈ ਸੱਦਿਆ ਜਾਵੇਗਾ। ਕੰਪਨੀ ਦੇ ਪ੍ਰਮੋਟਰ ਸੌਰਭ ਚੰਦਰਸ਼ੇਖਰ ਤੇ ਰਵੀ ਉੱਪਲ ਦੁਬਈ ਤੋਂ ਕੰਪਨੀ ਚਲਾ ਰਹੇ ਸਨ। -ਪੀਟੀਆਈ

Advertisement

Advertisement