ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਅਦਾਕਾਰ ਰਣਦੀਪ ਹੁੱਡਾ ਦੀ ਪਟੀਸ਼ਨ ਰੱਦ

07:22 AM Jul 22, 2024 IST

ਜਬਲਪੁਰ, 21 ਜੁਲਾਈ
ਮੱਧ ਪ੍ਰਦੇਸ਼ ਹਾਈ ਕੋਰਟ ਨੇ ਬੌਲੀਵੁੱਡ ਅਦਾਕਾਰ ਰਣਦੀਪ ਹੁੱਡਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤੀ ਹੈ, ਜਿਸ ਵਿੱਚ ਉਸ ਨੇ ਕਾਨ੍ਹਾ ਟਾਈਗਰ ਰਿਜ਼ਰਵ ਨੇੜੇ ਉਸ ਦੀ ਜਾਇਦਾਦ ’ਤੇ ਕਥਿਤ ਨਿਰਮਾਣ ਨੂੰ ਲੈ ਕੇ ਅਧਿਕਾਰੀਆਂ ਨੂੰ ਉਸ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਕਿਹਾ ਕਿ ਹੁੱਡਾ ਦੀ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਅਦਾਲਤ ਨੇ ਰਿਜ਼ਰਵ ਦੇ ਬਫਰ ਜ਼ੋਨ ਨੇੜੇ ਕਥਿਤ ਨਿਰਮਾਣ ਸਬੰਧੀ ਉਨ੍ਹਾਂ ਨੂੰ ਜਾਰੀ ਕਾਰਨ ਦੱਸੋ ਨੋਟਿਸ ਨੂੰ ਰੱਦ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਜਸਟਿਸ ਜੀਐੱਸ ਆਹਲੂਵਾਲੀਆ ਦੇ ਸਿੰਗਲ ਬੈਂਚ ਨੇ ਕਿਹਾ, ‘‘ਪਟੀਸ਼ਨਕਰਤਾ (ਹੁੱਡਾ) ਕੋਈ ਨਿਰਮਾਣ ਕਰ ਰਿਹਾ ਹੈ ਜਾਂ ਨਹੀਂ, ਇਹ ਇੱਕ ਵਿਵਾਦਤ ਤੱਥ ਹੈ, ਜਿਸ ’ਤੇ ਇਹ ਅਦਾਲਤ ਫ਼ੈਸਲਾ ਨਹੀਂ ਕਰ ਸਕਦੀ।’’ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਉਸ ਨੇ ਹੁੱਡਾ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਵਿੱਚ ਲਾਏ ਗਏ ਦੋਸ਼ਾਂ ਜਾਂ ਬਚਾਅ ਵਿੱਚ ਪਟੀਸ਼ਨਕਰਤਾ ਵੱਲੋਂ ਦਿੱਤੀਆਂ ਗਈਆਂ ਦਲੀਲਾਂ ’ਤੇ ਧਿਆਨ ਨਹੀਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕਾਰਵਾਈ ਦਾ ਫ਼ੈਸਲਾ ਸਬੂਤਾਂ ਦੇ ਅਨੁਸਾਰ ਸਖਤੀ ਨਾਲ ਕੀਤਾ ਜਾਵੇਗਾ। -ਪੀਟੀਆਈ

Advertisement

Advertisement
Advertisement