ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਕਾਰ ਸੰਜੈ ਦੱਤ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ

12:59 PM Aug 19, 2020 IST

ਮੁੰਬਈ, 19 ਅਗਸਤ ਬੌਲੀਵੁੱਡ ਅਭਿਨੇਤਾ ਸੰਜੇ ਦੱਤ ਦਾ ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ਵਿਚ ‘ਮੁੱਢਲਾ ਇਲਾਜ ਚੱਲ ਰਿਹਾ ਹੈ। ਸੰਜੈ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋਣ ਦੀਆਂ ਖ਼ਬਰਾਂ ਦੌਰਾਨ ਪਤਨੀ ਮਾਨਯਤਾ ਦੱਤ ਨੇ ਇਹ ਜਾਣਕਾਰੀ ਦਿੱਤੀ ਹੈ। ਮੰਗਲਵਾਰ ਨੂੰ ਸੰਜੇ ਦੱਤ ਦੀ ਭੈਣ ਪ੍ਰਿਆ ਨੂੰ ਹਸਪਤਾਲ ਤੋਂ ਬਾਹਰ ਆਉਂਦਿਆਂ ਦੇਖਿਆ ਗਿਆ ਸੀ। ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਨੇ ਕਿਹਾ, “ਪ੍ਰਾਰਥਨਾ ਕਰੋ।” ਮਾਨਯਤਾ ਨੇ ਮੰਗਲਵਾਰ ਨੂੰ ਕਿਹਾ ਕਿ ਸੰਜੈ ਦੱਤ ਨੂੰ ਇਲਾਜ ਲਈ ਵਿਦੇਸ਼ ਲਿਜਾਣ ਦਾ ਫੈਸਲਾ ਬਾਅਦ ਵਿਚ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ’ਤੇ ਨਿਰਭਰ ਕਰੇਗਾ। ਉਨ੍ਹਾਂ ਨੇ ਬਿਆਨ ਵਿੱਚ ਕਿਹਾ, “ਸੰਜੂ ਮੁੰਬਈ ਵਿੱਚ ਮੁੱਢਲਾ ਇਲਾਜ ਕਰਵਾਏਗਾ। ਕੋਵਿਡ -19 ਤੋਂ ਬਾਅਦ ਸਥਿਤੀ ਵਿਚ ਸੁਧਾਰ ਹੋਣ ’ਤੇ ਅਸੀਂ ਇਲਾਜ ਲਈ ਵਿਦੇਸ਼ ਲੈ ਜਾਣ ‘ਤੇ ਵਿਚਾਰ ਕਰਾਂਗੇ।’ ਸੰਜੇ ਦਾ ਕੋਕਿਲਾ ਬੇਨ ਹਸਪਤਾਲ ਵਿੱਚ ਡਾਕਟਰਾਂ ਦਾ ਇਲਾਜ ਚੱਲ ਰਿਹਾ ਹੈ।” ਬਿਮਾਰੀ ਬਾਰੇ ਕੋਈ ਜਾਣਕਾਰੀ ਦਿੱਤੇ ਬਗੈਰ ਮਾਨਯਤਾ ਨੇ ਕਿਹਾ ਕਿ ਉਸ ਦਾ ਪਰਿਵਾਰ ਇਸ ਵੇਲੇ ਸਦਮੇ ਵਿੱਚ ਹੈ।

Advertisement

Advertisement
Tags :
ਅਦਾਕਾਰਇਲਾਜਸੰਜੈਹਸਪਤਾਲਦਾਖਲਮੁੰਬਈਵਿੱਚ