ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਦਮਸ੍ਰੀ ਮਿਲਣ ’ਤੇ ਅਦਾਕਾਰਾ ਨਿਰਮਲ ਰਿਸ਼ੀ ਦਾ ਸਨਮਾਨ

06:27 AM Apr 28, 2024 IST
ਅਦਾਕਾਰਾ ਨਿਰਮਲ ਰਿਸ਼ੀ ਨੂੰ ਫੱਟੀ ਭੇਟ ਕਰਦੇ ਹੋਏ ਹਰਪ੍ਰੀਤ ਬਹਿਣੀਵਾਲ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 27 ਅਪਰੈਲ
ਪੰਜਾਬੀ ਫ਼ਿਲਮੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮਸ੍ਰੀ ਮਿਲਣ ਉਪਰੰਤ ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਵੱਲੋਂ ਉਨ੍ਹਾਂ ਦਾ 41 ਅੱਖਰੀ ਫੱਟੀ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਖੁਸ਼ੀ ਅਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਪੰਜਾਬੀ ਰੰਗਮੰਚ ਅਤੇ ਪੰਜਾਬੀ ਸਿਨੇਮਾ ਰਾਹੀਂ ਮਾਂ ਬੋਲੀ ਪੰਜਾਬੀ ਦੀ ਚਾਰ ਦਹਾਕਿਆਂ ਤੋਂ ਸੇਵਾ ਕਰਨ ਵਾਲੀ ਇਸ ਅਦਾਕਾਰਾ ਨੇ ਪੰਜਾਬ ਦਾ ਨਾਮ ਦੁਨੀਆਂ ਭਰ ’ਚ ਉੱਚਾ ਕੀਤਾ ਹੈ। ਸਮਾਜ ਸੇਵੀ ਹਰਪ੍ਰੀਤ ਬਹਿਣੀਵਾਲ ਨੇ ਨਿੱਕਾ ਜ਼ੈਲਦਾਰ-4 ਦੀ ਸ਼ੂਟਿੰਗ ਦੌਰਾਨ ਨਿਰਮਲ ਰਿਸ਼ੀ ਦਾ ਸਨਮਾਨ ਕਰਦਿਆਂ ਇਸ ਗੱਲ ’ਤੇ ਵੀ ਮਾਣ ਮਹਿਸੂਸ ਕੀਤਾ ਕਿ ਉਹ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ। ਇਸੇ ਦੌਰਾਨ ਸ੍ਰੀ ਬਹਿਣੀਵਾਲ ਵੱਲੋਂ ਨਿੱਕਾ ਜ਼ੈਲਦਾਰ-4 ਦੇ ਡਾਇਰੈਕਟਰ ਸਿਮਰਜੀਤ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਅਦਾਕਾਰ ਸੋਨਮ ਬਾਜਵਾ ਤੇ ਐਮੀ ਵਿਰਕ ਦਾ ਵੀ ਸਨਮਾਨ ਕੀਤਾ। ਇਸ ਮੌਕੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੱਧੂ, ਪ੍ਰਭ ਭੁੱਲਰ, ਧਰਮਿੰਦਰ ਕੌਰ ਤੇ ਤੋਤਾ ਸਿੰਘ ਵੀ ਮੌਜੂਦ ਸਨ।

Advertisement

Advertisement
Advertisement