ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਿਆ ਜਾਵੇਗਾ: ਚੰਨੀ

09:22 AM May 05, 2024 IST

ਹਤਿੰਦਰ ਮਹਿਤਾ
ਜਲੰਧਰ, 4 ਮਈ
ਆਦਮਪੁਰ ਦੇ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ ਤੇ ਇਸ ਹਵਾਈ ਅੱਡੇ ਨੂੰ ਕਾਰਗੋ ਵੀ ਬਣਾਇਆ ਜਾਵੇਗਾ। ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਆਦਮਪੁਰ ਵਿੱਚ ਚੋਣ ਮੀਟਿੰਗਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੀ। ਚੰਨੀ ਵੱਲੋਂ ਆਦਮਪੁਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੋਰਾਨ ਆਦਮਪੁਰ ਤੋ ਵਿਧਾਇਕ ਸੁਖਵਿੰਦਰ ਕੋਟਲੀ ਤੇ ਸਾਬਕਾ ਮੰਤਰੀ ਕੰਵਲਜੀਤ ਸਿੰਘ ਲਾਲੀ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਅੱਜ ਇਸ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਣ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਨੇ ਆਪਣੇ 10 ਸਾਲ ਦੇ ਕਾਰਜਕਾਲ ਵਿੱਚ ਅਜਿਹਾ ਨਹੀਂ ਕੀਤਾ, ਜਦਕਿ ਇਸ ਸਬੰਧੀ ਪੰਜਾਬ ਦੀ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਕਰਕੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਵਿੱਚ ਬਾਬਾ ਭੀਮ ਰਾਓ ਅੰਬੇਡਗਰ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਖੋਲ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਰਹਿੰਦਿਆਂ ਆਦਮਪੁਰ ਨੂੰ ਸਬ ਡਿਵੀਜ਼ਨ ਬਣਾਇਆ ਜਦ ਕਿ 68 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦੇ ਨਾਲ ਨਾਲ 15 ਕਰੋੜ ਰੁਪਏ ਪਿੰਡਾਂ ਦੇ ਵਿਕਾਸ ਲਈ ਵੀ ਦਿੱਤੇ। ਇਸ ਦੌਰਾਨ ਸਾਬਕਾ ਮੰਤਰੀ ਕੰਵਲਜੀਤ ਸਿੰਘ ਲਾਲੀ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਲੋਕ ਚੰਨੀ ਨੂੰ ਮੈਂਬਰ ਪਾਰਲੀਮੈਂਟ ਬਣਾਉਣ ਲਈ ਤਿਆਰ ਬੇਠੇ ਹਨ।

Advertisement

Advertisement
Advertisement