ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਡਾਨੀ ਮਾਮਲੇ ਦੀ ਜਾਂਚ ਸੰਸਦੀ ਕਮੇਟੀ ਤੋਂ ਕਰਵਾਈ ਜਾਵੇ: ਵੜਿੰਗ

07:41 AM Nov 23, 2024 IST
ਜਲੰਧਰ ਦੇ ਪ੍ਰੈਸ ਕਲੱਬ ’ਚ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ।

ਹਤਿੰਦਰ ਮਹਿਤਾ
ਜਲੰਧਰ, 22 ਨਵੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਡਾਨੀ ਮਾਮਲੇ ’ਚ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਇਸ ਮਾਮਲੇ ਦੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਵੜਿੰਗ ਨੇ ਸੇਬੀ ਮੁਖੀ ਦੀ ਨਿਯੁਕਤੀ ’ਤੇ ਵੀ ਸਵਾਲ ਉਠਾਏ ਹਨ। ਜਲੰਧਰ ’ਚ ਪੰਜਾਬ ਪ੍ਰੈੱਸ ਕਲੱਬ ਪਹੁੰਚੇ ਰਾਜਾ ਵੜਿੰਗ ਨੇ ਕਿਹਾ ਕਿ ਲਗਭਗ ਦੋ ਸਾਲ ਪਹਿਲਾਂ ਹਿੰਡਨਬਰਗ ਤੋਂ ਰਿਪੋਰਟ ਆਈ ਸੀ। ਉਸ ਸਮੇਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੰਸਦ ’ਚ 20 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦੀ ਗੱਲ ਕੀਤੀ ਸੀ। ਗੈਰ-ਕਾਨੂੰਨੀ ਢੰਗ ਨਾਲ ਪੈਸਾ ਡਾਇਵਰਟ ਕਰਕੇ ਸ਼ੇਅਰ ਦੀ ਕੀਮਤ ਵਿੱਚ ਹੇਰਾ-ਫੇਰੀ ਕੀਤੀ ਗਈ ਸੀ। ਸਾਰੇ ਤੱਥ ਹਿੰਡਨਬਰਗ ਦੀ ਰਿਪੋਰਟ ਵਿੱਚ ਦਰਜ ਸਨ। ਕਾਂਗਰਸ ਨੇ ਵੀ ਇਸ ਸਬੰਧੀ ਹੰਗਾਮਾ ਕੀਤਾ ਅਤੇ ਮੰਗ ਕੀਤੀ ਕਿ ਇਸ ਮਾਮਲੇ ਦੀ ਸੰਸਦੀ ਕਮੇਟੀ ਦੀ ਟੀਮ ਤੋਂ ਜਾਂਚ ਕਰਵਾਈ ਜਾਵੇ। ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਪਹੁੰਚਿਆ ਤਾਂ ਜਾਂਚ ਸੇਬੀ ਨੂੰ ਸੌਂਪ ਦਿੱਤੀ ਗਈ। ਜਦੋਂ ਸੇਬੀ ਨੇ ਜਾਂਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਸੇਬੀ ਨੇ ਅਡਾਨੀ ਨੂੰ ਕਲੀਨਚਿਟ ਦਿੱਤੀ ਸੀ। ਸੇਬੀ ਦੇ ਸਾਬਕਾ ਮੁਖੀ ਮਾਧਬੀ ਪੁਰੀ ਬੁਚ ਨੇ ਕਰੀਬ 6 ਮਹੀਨੇ ਇਸ ਦੀ ਜਾਂਚ ਕੀਤੀ। ਉਨ੍ਹਾਂ ਬੁੱਚ ਦੀ ਨਿਯੁਕਤੀ ’ਤੇ ਵੀ ਸਵਾਲ ਖੜ੍ਹੇ ਕੀਤੇ। ਵੜਿੰਗ ਨੇ ਕਿਹਾ ਕਿ ਮੁਹੰਮਦ ਗਜ਼ਨੀ ਨੇ ਦੇਸ਼ ਨੂੰ ਨਹੀਂ ਲੁੱਟਿਆ, ਇਸ ਦਾ ਬਹੁਤਾ ਹਿੱਸਾ ਗੌਤਮ ਅਡਾਨੀ ਨੇ ਲੁੱਟਿਆ ਹੈ।
ਚਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਵੜਿੰਗ ਨੇ ਕਿਹਾ ਕਿ ਉਹ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮਾਨ ਦੇ ’13-0’ ਦੇ ਰੌਲੇ ਵਾਂਗ 4-0 ਨਹੀਂ ਕਹਿਣਾ ਚਾਹੁੰਦੇ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਕਾਂਗਰਸ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨਾਲ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਸੂਬੇ ਵਿੱਚ ਨਿੱਤ ਕਤਲੋਗਾਰਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇੱਥੇ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ।

Advertisement

Advertisement