Adani's Rs 100 cr donation: ਤੇਲੰਗਾਨਾ ਸਰਕਾਰ ਨੇ ਯੂਨੀਵਰਸਿਟੀ ਲਈ ਅਡਾਨੀ ਦੇ 100 ਕਰੋੜ ਰੁਪਏ ਦੇ ਦਾਨ ਨੂੰ ਨਕਾਰਿਆ
07:42 PM Nov 25, 2024 IST
ਹੈਦਰਾਬਾਦ, 25 ਨਵੰਬਰ
ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਸਥਾਪਤ ਕੀਤੀ ਜਾ ਰਹੀ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਉਦਯੋਗਪਤੀ ਗੌਤਮ ਅਡਾਨੀ ਵੱਲੋਂ ਦਿੱਤੇ 100 ਕਰੋੜ ਰੁਪਏ ਦੇ ਦਾਨ ਨੂੰ ਸਵੀਕਾਰ ਨਹੀਂ ਕਰੇਗੀ। ਮੁੱਖ ਮੰਤਰੀ ਦਾ ਇਹ ਐਲਾਨ ਅਡਾਨੀ ਗਰੁੱਪ ਦੇ ਚੇਅਰਮੈਨ ’ਤੇ ਅਮਰੀਕੀ ਅਦਾਲਤ ’ਚ ਰਿਸ਼ਵਤਖੋਰੀ ਦੇ ਦੋਸ਼ ਲਾਏ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ।
Advertisement
ਅਡਾਨੀ ਫਾਊਂਡੇਸ਼ਨ ਦੀ ਚੇਅਰਪਰਸਨ ਪ੍ਰੀਤੀ ਅਡਾਨੀ ਨੂੰ ਲਿਖੇ ਪੱਤਰ ਵਿੱਚ ਸੂਬਾ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ (ਉਦਯੋਗ) ਜੈੇਸ਼ ਰੰਜਨ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੌਜੂਦਾ ਹਾਲਾਤ ਅਤੇ ਵਿਵਾਦਾਂ ਦੇ ਮੱਦੇਨਜ਼ਰ ਫੰਡਾਂ ਦੀ ਮੰਗ ਨਾ ਕਰਨ।
Advertisement
Advertisement