For the best experience, open
https://m.punjabitribuneonline.com
on your mobile browser.
Advertisement

ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

08:58 AM Mar 13, 2024 IST
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ
ਚੰਡੀਗੜ੍ਹ ’ਚ ਮੀਟਿੰਗ ਦੌਰਾਨ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੇ ਸੂਬਾਈ ਅਹੁਦੇਦਾਰ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਮਾਰਚ
ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਦੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਈ ਹੈ। ਜਥੇਬੰਦੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਦੱਸਿਆ ਕਿ ਯੂਨੀਅਨ ਦੀਆਂ ਲੰਬੇ ਸਮੇ ਤੋਂ ਲਟਕਦੀਆਂ ਮੰਗਾਂ ਜਿਸ ਵਿੱਚ ਆਦਰਸ਼ ਸਕੂਲਾਂ ਦੇ ਅਧਿਆਪਕਾਂ, ਦਰਜਾ ਚਾਰ ਮੁਲਾਜ਼ਮਾਂ, ਨਾਨ- ਟੀਚਿੰਗ ਸਮੇਤ ਹੋਰ ਕੇਡਰ ਦੀਆਂ ਸੇਵਾਵਾਂ ਪੱਕੀਆਂ ਕਰਵਾ ਕੇ, ਗ੍ਰੇਡ ਪੇਅ ਲਾਗੂ ਕਰਵਾਉਣ, ਆਦਰਸ਼ ਸਕੂਲਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਉਣ, ਸਿਵਲ ਸਰਵਿਸਿਜ਼ ਰੂਲ ਲਾਗੂ ਕਰਵਾਉਣ, ਬਦਲੀਆਂ ਦੀ ਵਿਵਸਥਾ ਕਰਨ, ਤਜਰਬੇ ਅਤੇ ਯੋਗਤਾ ਦੇ ਆਧਾਰ ਤੇ ਤਰੱਕੀਆਂ ਲੈਣ ਸਮੇਤ ਤਮਾਮ ਮੰਗਾਂ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਕਤ ਸਾਰੀਆਂ ਮੰਗਾਂ ਦੀ ਤਜਵੀਜ਼ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ ਜਿਸ ’ਤੇ ਸਰਕਾਰ ਬਕਾਇਦਾ ਮੀਟਿੰਗ ਕਰਕੇ ਮੋਹਰ ਲਗਾਏਗੀ।
ਆਗੂਆਂ ਕਿਹਾ ਹੈ ਕਿ ਜੇਕਰ ਫਿਰ ਵੀ ਹਕੂਮਤ ਨੇ ਟਾਲ ਮਟੋਲ ਦੀ ਨੀਤੀ ਅਪਣਾਈ ਤਾਂ ਜਥੇਬੰਦੀ ਹੋਰ ਤਿੱਖੇ ਘੋਲਾਂ ਲਈ ਮਜਬੂਰ ਹੋਵੇਗੀ। ਮੀਟਿੰਗ ਵਿੱਚ ਜਥੇਬੰਦੀ ਦੇ ਸਕੱਤਰ ਜਨਰਲ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਸੀਨੀਅਰ ਮੀਤ ਪ੍ਰਧਾਨ ਜਸਵੀਰ ਗਲੋਟੀ, ਮੀਡੀਆ ਸੈਕਟਰੀ ਮੁਹੰਮਦ ਸਲੀਮ, ਸੂਬਾ ਕਮੇਟੀ ਮੈਂਬਰ ਮੀਨੂੰ ਬਾਲਾ ਤੇ ਓਮਾ ਮਾਧਵੀ ਆਦਿ ਸਰਗਰਮ ਆਗੂ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement