ਗਣਤੰਦਰ ਦਿਵਸ ਦੀਆਂ ਤਿਆਰੀਆਂ ਸਬੰਧੀ ਏਡੀਸੀ ਵੱਲੋਂ ਮੀਟਿੰਗ
05:37 AM Jan 12, 2025 IST
ਪੱਤਰ ਪ੍ਰੇਰਕ
ਮਾਨਸਾ, 11 ਜਨਵਰੀ
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 26 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
Advertisement
Advertisement