ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡੀਸੀ ਨੇ ‘ਲੋਕ ਸੁਵਿਧਾ ਕੈਂਪ’ ਦਾ ਜਾਇਜ਼ਾ ਲਿਆ

08:00 AM Jul 07, 2024 IST
ਕੈਂਪ ਦਾ ਜਾਇਜ਼ਾ ਲੈਂਦੇ ਹੋਏ ਏਡੀਸੀ ਆਕਾਸ਼ ਬਾਂਸਲ। -ਫੋਟੋ: ਸ਼ੀਤਲ

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 6 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅੱਜ ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿਖੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਏ ‘ਲੋਕ ਸੁਵਿਧਾ ਕੈਂਪ’ ਦਾ ਜਾਇਜ਼ਾ ਲਿਆ। ਏਡੀਸੀ ਨੇ ਉਥੇ ਮੌਜੂਦ ਸ਼ਹਿਰ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ। ਕੈਂਪ ਦੌਰਾਨ ਪ੍ਰਾਪਤ ਹੋਏ 25 ਬਿਨੈ ਪੱਤਰਾਂ ਤਹਿਤ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਮਲੇ ਵੱਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਇਸ ਵਿੱਚੋਂ ਵਧੇਰੇ ਬਿਨੈ ਪੱਤਰ ਕਿਰਤ ਵਿਭਾਗ, ਫੂਡ ਤੇ ਸਿਵਲ ਸਪਲਾਈ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਸਨ। ਇਸ ਕੈਂਪ ਦਾ ਵਾਰਡ ਨੰਬਰ 1 ਤੇ ਵਾਰਡ ਨੰਬਰ 4 ਦੇ ਲੋਕਾਂ ਨੇ ਲਾਭ ਉਠਾਇਆ। ਇਸ ਮੌਕੇ ਕਾਰਜਸਾਧਕ ਅਫ਼ਸਰ ਚੰਦਰ ਵਧਵਾ ਨੇ ਦੱਸਿਆ ਕਿ ਦਿੜ੍ਹਬਾ ਦੇ ਸ਼ਹਿਰੀ ਵਾਰਡਾਂ ਵਿੱਚ ਹਰ ਸ਼ੁੱਕਰਵਾਰ ਇਹ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਦਕਿ ਪਿੰਡਾਂ ਵਿੱਚ ਹਰ ਬੁੱਧਵਾਰ ਕੈਂਪ ਲਾਇਆ ਜਾਵੇਗਾ।

Advertisement

Advertisement