ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਡੀਸੀ ਨੇ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਲਾਇਆ ਤਾਲਾ

06:51 AM Jul 03, 2024 IST
ਨਗਰ ਕੌਂਸਲ ਮਾਨਸਾ ਦੇ ਦਫ਼ਤਰ ਦੀ ਬਾਹਰੀ ਝਲਕ।

ਜੋਗਿੰਦਰ ਸਿੰਘ ਮਾਨ
ਮਾਨਸਾ, 2 ਜੁਲਾਈ
ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸਮੇਤ ਹੋਰ ਛੇ ਜਣਿਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਹ ਰੂਪੋਸ਼ ਹਨ ਜਿਸ ਕਾਰਨ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਰਮਲ ਓਸੇਪਚਨ ਨੇ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਲਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਦਫ਼ਤਰ ਦੇ ਦਰਵਾਜ਼ੇ ’ਤੇ ਕੋਈ ਨੋਟਿਸ ਵੀ ਲਾਇਆ ਗਿਆ ਹੈ। ਦਫ਼ਤਰ ਨੂੰ ਤਾਲਾ ਲਾਉਣ ਦਾ ਕੁੱਝ ਕੌਂਸਲਰਾਂ ਨੇ ਵਿਰੋਧ ਕਰਦਿਆਂ ਤਰਕ ਦਿੱਤਾ ਕਿ ਨਗਰ ਕੌਂਸਲ ਵਿੱਚ ਕੰਮ-ਕਾਜ ਲਈ ਆਉਣ ਵਾਲੇ ਆਮ ਲੋਕਾਂ ਨੂੰ ਉਹ ਕਿਵੇਂ ਮਿਲਣਗੇ ਜਿਸ ਤੋਂ ਬਾਅਦ ਉਨ੍ਹਾਂ ਬੈਠਣ-ਉਠਣ ਲਈ ਇੱਕ ਵੱਖਰਾ ਕਮਰਾ ਦਿੱਤਾ ਗਿਆ। ਇਹ ਗੱਲ ਕੌਂਸਲਰ ਸੁਨੀਲ ਨੀਨੂੰ, ਰਾਮਪਾਲ ਸਿੰਘ, ਕਚਨ ਸੇਠੀ, ਕਮਲੇਸ਼ ਰਾਣੀ, ਸਿਮਰਜੀਤ ਕੌਰ ਤੇ ਸੰਦੀਪ ਮਹੰਤ ਆਦਿ ਨੇ ਦੱਸੀ ਹੈ। ਕੌਂਸਲਰ ਕੁਲਵਿੰਦਰ ਕੌਰ ਦੇ ਪਤੀ ਸਤੀਸ਼ ਮਹਿਤਾ ਨੇ ਦੱਸਿਆ ਕਿ ਕੌਂਸਲਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ ਪ੍ਰਧਾਨ ਉਪਰ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਏ ਹਨ ਅਤੇ ਇਸ ਵੇਲੇ ਕੌਂਸਲ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨਾ ਹੋਣ ਕਾਰਨ ਆਮ ਲੋਕਾਂ ਦੇ ਕੰਮ-ਕਾਜ ਉਲਝੇ ਪਏ ਹਨ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਛੇ ਜਣਿਆਂ ਖ਼ਿਲਾਫ਼ ਵਿਜੀਲੈਂਸ ਵਿਭਾਗ ਵੱਲੋਂ ਮਾਮਲਾ ਦਰਜ ਕੀਤਾ ਹੋਇਆ ਹੈ। ਕੁਝ ਵਿਅਕਤੀਆਂ ਦੇ ਰੂਪੋਸ਼ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਉਨ੍ਹਾਂ ਦੀ ਭਾਲ ਕਰ ਰਹੀ ਹੈ, ਇਸ ਦੇ ਚੱਲਦਿਆਂ ਮੰਗਲਵਾਰ ਨੂੰ ਏਡੀਸੀ ਵੱਲੋਂ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਲਾ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਰਿਕਾਰਡ ਨਾਲ ਕੋਈ ਛੇੜਛਾੜ ਨਾ ਹੋਵੇ, ਇਸੇ ਕਾਰਨ ਪ੍ਰਧਾਨ ਦੇ ਦਫ਼ਤਰ ਨੂੰ ਇਹ ਤਾਲਾ ਲਗਾਇਆ ਗਿਆ ਹੈ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੌਂਸਲ ਪ੍ਰਧਾਨ ਦੇ ਦਫ਼ਤਰ ਵਿੱਚ ਕੋਈ ਛੇੜਛਾੜ ਨਾ ਹੋਵੇ, ਉਸੇ ਕਾਰਨ ਉਸਨੂੰ ਤਾਲਾ ਲਾਇਆ ਗਿਆ ਹੈ ਅਤੇ ਇਹ ਤਾਲਾ ਲਾਉਣ ਦਾ ਹੋਰ ਕੋਈ ਕਾਰਨ ਨਹੀਂ ਹੈ। ਉਧਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਨੇ ਨਗਰ ਕੌਂਸਲ ਦੇ ਪ੍ਰਧਾਨ ਦੇ ਦਫ਼ਤਰ ਨੂੰ ਤਾਲਾ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਹੋਰਨਾਂ ਕੌਂਸਲਰਾਂ ਨੂੰ ਲੋਕ ਹਿੱਤਾਂ ਲਈ ਦਫ਼ਤਰ ਵਿੱਚ ਬੈਠਣ-ਉਠਣ ਦੀ ਵੱਡੀ ਤਕਲੀਫ਼ ਖੜ੍ਹੀ ਹੋਵੇਗੀ।

Advertisement

Advertisement
Advertisement