ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨੂੰ ਲੱਗੀ ਅੱਗ ਏਡੀਸੀ ਨੇ ਬੁਝਵਾਈ

06:44 AM Oct 04, 2024 IST
ਵਡਾਲਾ ਜੌਹਲ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਮੌਕੇ ਕਿਸਾਨਾਂ ਨਾਲ ਗੱਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਤੇ ਹੋਰ ਅਧਿਕਾਰੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਕਤੂਬਰ
ਦੋ ਦਿਨਾਂ ਤੋਂ ਛੁੱਟੀਆਂ ਦੇ ਬਾਵਜੂਦ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਜੋਤੀ ਬਾਲਾ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੁਖਦੇਵ ਸਿੰਘ ਸ਼ਾਮਿਲ ਸਨ, ਨੇ ਪਿੰਡਾਂ ਦੇ ਦੌਰੇ ਦੌਰਾਨ ਵਡਾਲਾ ਜੌਹਲ ਦੇ ਖੇਤਾਂ ਵਿੱਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਹ ਗੱਡੀਆਂ ਲੈ ਕੇ ਮੌਕੇ ਉੱਤੇ ਪਹੁੰਚੇ। ਇੱਥੇ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ’ਤੇ ਬੁਲਾ ਕੇ ਅੱਗ ਬੁਝਾਈ ਅਤੇ ਕਿਸਾਨ ਦੇ ਹੀ ਟਰੈਕਟਰਾਂ ਨਾਲ ਅੱਗ ਉੱਤੇ ਕਾਬੂ ਪਾਇਆ।
ਇਸੇ ਦੌਰਾਨ ਬਾਬਾ ਬਕਾਲਾ ਸਾਹਿਬ ਦੇ ਐੱਸਡੀਐੱਮ ਅਮਨਪ੍ਰੀਤ ਸਿੰਘ ਨੇ ਆਪਣੇ ਇਲਾਕੇ ਵਿੱਚ ਲੱਗੀ ਅੱਗ ਨੂੰ ਮੌਕੇ ਉੱਤੇ ਪਹੁੰਚ ਕੇ ਬੁਝਵਾਇਆ। ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਅਜੇ ਝੋਨੇ ਦੀਆਂ ਅਗੇਤੀਆਂ ਪੱਕਣ ਵਾਲੀਆਂ ਕਿਸਮਾਂ ਦੀ ਹੀ ਕਟਾਈ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਕਟਾਈ ਪੂਰੇ ਜੋਬਨ ਉੱਤੇ ਹੋਵੇਗੀ, ਜਿਸ ਦੌਰਾਨ ਸਾਰਿਆਂ ਨੂੰ ਹੋਰ ਮੁਸਤੈਦੀ ਨਾਲ ਇਸ ਫਰਜ਼ ਉੱਤੇ ਪਹਿਰਾ ਦੇਣਾ ਪਵੇਗਾ। ਐਕਸੀਅਨ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਬਿਹਤਰ ਸਥਿਤੀ ਹੈ ਅਤੇ ਜੇਕਰ ਸਾਰੇ ਅਧਿਕਾਰੀ ਤੇ ਕਰਮਚਾਰੀ ਇਸੇ ਤਰ੍ਹਾਂ ਆਪਣੀ ਡਿਊਟੀ ਉੱਤੇ ਪਹਿਰਾ ਦਿੰਦੇ ਰਹੇ ਤਾਂ ਵਾਤਾਵਰਨ ਨੂੰ ਬਚਾਉਣ ਵਿੱਚ ਵੱਡਾ ਯੋਗਦਾਨ ਹੋਵੇਗਾ।

Advertisement

Advertisement