ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਗਰ ਦਰਿਆ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਏਡੀਸੀ ਵੱਲੋਂ ਜਾਇਜ਼ਾ

10:44 AM Jul 08, 2024 IST
ਪਿੰਡ ਕੜੈਲ ’ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਏਡੀਸੀ ਆਕਾਸ਼ ਬਾਂਸਲ।

ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ
ਸੰਗਰੂਰ/ਮੂਨਕ, 7 ਜੁਲਾਈ
ਬਰਸਾਤਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ ਵੱਲੋਂ ਪਿੰਡ ਕੜੈਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਘੱਗਰ ’ਚ ਪਾੜ ਪੈਣ ਤੋਂ ਬਚਾਉਣ ਲਈ ਇਸ ਦੇ ਬੰਨ੍ਹਾਂ ਨੂੰ ਜੇਸੀਬੀ ਮਸ਼ੀਨਾਂ ਤੇ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਤਕਰੀਬਨ 16 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਪਹਿਲਾਂ ਇਹ ਕਰੀਬ 9-10 ਫੁੱਟ ਹੀ ਚੌੜੇ ਸਨ।
ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲਗਾਤਾਰ ਘੱਗਰ ਸਮੇਤ ਸਾਰੀਆਂ ਸੰਵੇਨਦਸ਼ੀਲ ਨਹਿਰਾਂ, ਸੂਇਆਂ ਆਦਿ ’ਤੇ ਨਜ਼ਰ ਰੱਖੀ ਜਾਵੇ ਅਤੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਮੁਰੰਮਤ ਤੇ ਮਜ਼ਬੂਤੀ ਲਈ ਲੋੜੀਂਦੇ ਕਾਰਜ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਇਸ ਕਾਰਜ ਲਈ ਲੋੜੀਂਦੇ ਫੰਡ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦੇ ਦੋਵੇਂ ਪਾਸੀਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਮਕਰੋੜ ਸਾਹਿਬ ਤੋਂ ਕੜੈਲ ਤੱਕ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੰਨ੍ਹਾਂ ’ਤੇ ਪਛਾਣ ਕੀਤੀਆਂ ਕਮਜ਼ੋਰ ਥਾਵਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।
ਉਨ੍ਹਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਮਾਮਲਾ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਘੱਗਰ ਦਰਿਆ ਦੇ ਦੋਵੇਂ ਪਾਸੇ ਬਣੇ ਬੰਨ੍ਹਾਂ ’ਤੇ ਸੰਵੇਦਨਸ਼ੀਲ ਸਥਾਨਾਂ ਦਾ ਲਗਾਤਾਰ ਨਿਰੀਖਣ ਕੀਤਾ ਜਾਵੇ ਅਤੇ ਇਸ ਸਬੰਧੀ ਕੋਈ ਕਮੀ ਸਾਹਮਣੇ ਆਉਣ ’ਤੇ ਕਮਜ਼ੋਰ ਸਥਾਨਾਂ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇ।

Advertisement

Advertisement