ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡੀਸੀ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

11:36 AM Oct 14, 2024 IST
ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਏਡੀਸੀ ਸੋਨੂੰ ਭੱਟ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 13 ਅਕਤੂਬਰ
ਵਧੀਕ ਡਿਪਟੀ ਕਮਿਸ਼ਨਰ ਸੋਨੂੰ ਭੱਟ ਨੇ ਅੱਜ ਇੱਥੇ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਏ ਤੇ ਲਿਫਟਿੰਗ ਦਾ ਕੰਮ ਵੀ ਵਧੀਆ ਕੀਤਾ ਜਾਵੇ ਤਾਂ ਜੋ ਮੰਡੀਆਂ ਵਿੱਚ ਝੋਨਾ ਇਕੱਠਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸਾਰੀਆਂ ਬੁਨਿਆਦੀ ਸੁਵਿਧਾਵਾਂ ਉਪਲਬਧ ਹੋਣ।
ਸੋਨੂੰ ਭੱਟ ਨੇ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦੇ ਚਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਪੁੱਛਿਆ ਕਿ ਹੁਣ ਤੱਕ ਕਿੰਨਾ ਝੋਨਾ ਮੰਡੀਆਂ ਵਿੱਚ ਆਇਆ ਹੈ ਤੇ ਕਿੰਨੇ ਦੀ ਲਿਫਟਿੰਗ ਹੋਈ ਹੈ ਤੇ ਗੇਟ ਪਾਸ ਦੇ ਨਾਲ ਨਾਲ ਹੋਰ ਕੰਮਾਂ ਦੀ ਵੀ ਵਿਸਤ੍ਰਿਤ ਰਿਪੋਰਟ ਵੀ ਲਈ। ਨਿਰੀਖਣ ਰਾਹੀਂ ਉਨ੍ਹਾਂ ਨੇ ਮੀਟਰ ਰਾਹੀਂ ਝੋਨੇ ਦੀ ਨਮੀ ਵੀ ਜਾਂਚੀ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਵਧੀਆ ਤਾਲਮੇਲ ਬਣਾ ਕੇ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਤਾਂ ਜੋ ਮੰਡੀਆਂ ਵਿਚ ਝੋਨਾ ਜਮ੍ਹਾਂ ਨਾ ਹੋ ਸਕੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ। ਇਸ ਮੌਕੇ ਸ਼ਾਹਬਾਦ ਅਨਾਜ ਮੰਡੀ ਦੇ ਮਾਰਕੀਟ ਸਕੱਤਰ ਕ੍ਰਿਸ਼ਨ ਮਲਿਕ ਅਤੇ ਆੜ੍ਹਤੀ ਮੌਜੂਦ ਸਨ।

Advertisement

Advertisement