ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡੀਸੀ ਵੱਲੋਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

05:45 AM Jun 05, 2025 IST
featuredImage featuredImage
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਏਡੀਸੀ ਨਿਕਾਸ ਕੁਮਾਰ।
ਹਰਪ੍ਰੀਤ ਕੌਰ
Advertisement

ਹੁਸ਼ਿਆਰਪੁਰ, 4 ਜੂਨ

ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਲੀਡ ਬੈਂਕ ਦੇ ਮੁੱਖ ਪ੍ਰਬੰਧਕ ਚੇਤਨ ਜੋਸ਼ੀ, ਐੱਲਡੀਓ ਆਰਬੀਆਈ ਮਨੂ ਭਾਰਦਵਾਜ, ਡੀਡੀਐੱਮ ਨਾਬਾਰਡ ਰਾਜਨ ਛਾਬੜਾ, ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਸ਼ਾਮਿਲ ਹੋਏ। ਚੇਤਨ ਜੋਸ਼ੀ ਨੇ ਦੱਸਿਆ ਕਿ ਕਰਜ਼ਾ ਸਕੀਮ ਸਾਲ 2024-25 ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਵੱਲੋਂ ਮਾਰਚ 2025 ਤੱਕ ਕੁੱਲ 9278.90 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਗਿਆ।

Advertisement

ਸੀਡੀ ਅਨੁਪਾਤ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਇਸ ਦਿਸ਼ਾ ਵੱਲ ਧਿਆਨ ਦੇਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕ, ਖਾਸ ਕਰਕੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਅਤੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕ, ਕਰਜ਼ੇ ਪ੍ਰਾਪਤ ਕਰਕੇ ਅਤੇ ਆਰਥਿਕ ਕਾਰੋਬਾਰ ਸ਼ੁਰੂ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਉੱਦਮੀਆਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਤਾਂ ਜੋ ਜ਼ਿਲ੍ਹੇ ਵਿੱਚ ਨਵੇਂ ਉਦਯੋਗ ਸਥਾਪਤ ਕੀਤੇ ਜਾ ਸਕਣ।

Advertisement