ਐੱਸਐੱਸਬੀ ਦੇ ਡੀਜੀ ਚੌਧਰੀ ਨੂੰ ਬੀਐੱਸਐੱਫ ਦਾ ਵਾਧੂ ਚਾਰਜ
ਨਵੀਂ ਦਿੱਲੀ: ਸਸ਼ਸਤਰ ਸੀਮਾ ਬਲ (ਐੱਸਐੱਸਬੀ) ਦੇ ਡਾਇਰੈਕਟਰ ਜਨਰਲ (ਡੀਜੀ) ਦਲਜੀਤ ਸਿੰਘ ਚੌਧਰੀ ਨੂੰ ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਬੀਐੱਸਐੱਫ ਦੇ ਡੀਜੀ ਨਿਤਿਨ ਅਗਰਵਾਲ ਨੂੰ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਦੀ ਨਿਯੁਕਤੀਆਂ ਸਬੰਧੀ ਕਮੇਟੀ (ਏਸੀਸੀ) ਨੇ ਇੱਕ ਆਰਡਰ ਰਾਹੀਂ ਕੇਰਲ ਕੇਡਰ ਦੇ 1989 ਬੈਚ ਦੇ ਆਈਪੀਐੱਸ ਅਧਿਕਾਰੀ ਅਗਰਵਾਲ ਨੂੰ ਸ਼ੁੱਕਰਵਾਰ ਨੂੰ ਬੀਐੱਸਐੱਫ ਦੇ ਡੀਜੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਜਾਰੀ ਇੱਕ ਆਰਡਰ ਵਿੱਚ ਕਿਹਾ ਕਿ ਉੱਤਰ ਪ੍ਰਦੇਸ਼ ਦੇ 1990 ਬੈਚ ਦੇ ਆਈਪੀਐੱਸ ਅਧਿਕਾਰੀ ਚੌਧਰੀ ਨੂੰ ਬੀਐੱਸਐੱਫ ਦੇ ਡੀਜੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ ਅਤੇ ਉਹ ਅਗਲੇ ਹੁਕਮਾਂ ਤੱਕ ਇਸ ਅਹੁਦੇ ’ਤੇ ਬਣੇ ਰਹਿਣਗੇ। ਕੈਬਨਿਟ ਦੀ ਨਿਯੁਕਤੀਆਂ ਸਬੰਧੀ ਕਮੇਟੀ ਨੇ ਇਸੇ ਤਰ੍ਹਾਂ ਦੇ ਆਰਡਰ ਤਹਿਤ ਅਗਰਵਾਲ ਦੇ ਡਿਪਟੀ ਅਤੇ ਸਪੈਸ਼ਲ ਡੀਜੀ (ਪੱਛਮੀ) ਯੋਗੇਸ਼ ਬਹਾਦਰ ਖੁਰਾਨੀਆ ਨੂੰ ਉਨ੍ਹਾਂ ਦੇ ਮੂਲ ਕੇਡਰ ਉੜੀਸਾ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ। -ਪੀਟੀਆਈ