ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਐੱਨਡੀਐੱਮਸੀ ਦਾ ਵਾਧੂ ਚਾਰਜ

08:09 AM Jun 20, 2024 IST

ਨਵੀਂ ਦਿੱਲੀ, 19 ਜੂਨ
ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਦੋ ਮਹੀਨਿਆਂ ਲਈ ਨਵੀਂ ਦਿੱਲੀ ਨਗਰ ਕੌਂਸਲ (ਐੱਨਡੀਐੱਮਸੀ) ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਹੈ। ਇਹ ਜਾਣਕਾਰੀ ਅਧਿਕਾਰਤ ਹੁਕਮਾਂ ਵਿੱਚ ਦਿੱਤੀ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੁਮਾਰ 1987 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਹਨ ਅਤੇ ਪਹਿਲਾਂ ਐੱਨਡੀਐੱਮਸੀ ਦੇ ਚੇਅਰਮੈਨ ਵਜੋਂ ਵੀ ਕੰਮ ਕਰ ਚੁੱਕੇ ਹਨ। ਗ੍ਰਹਿ ਮੰਤਰਾਲੇ ਵੱਲੋਂ ਉਪ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਕਿ ਨਵੀਂ ਦਿੱਲੀ ਨਗਰ ਕੌਂਸਲ ਦੇ ਚੇਅਰਮੈਨ ਦਾ ਚਾਰਜ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਸੌਂਪਿਆ ਜਾਵੇਗਾ। -ਪੀਟੀਆਈ

Advertisement

Advertisement
Advertisement