For the best experience, open
https://m.punjabitribuneonline.com
on your mobile browser.
Advertisement

ਏਡੀਜੀਪੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

06:41 AM Aug 10, 2024 IST
ਏਡੀਜੀਪੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
Advertisement

ਅੰਮ੍ਰਿਤਸਰ (ਟਨਸ): ਆਜ਼ਾਦੀ ਦਿਵਸ ਦੇ ਸਮਾਗਮਾਂ ਤੋਂ ਪਹਿਲਾਂ ਪੁਲੀਸ ਦੇ ਵਧੀਕ ਡੀਜੀਪੀ ਰਾਮ ਸਿੰਘ (ਤਕਨੀਕੀ ਸਹਾਇਤਾ ਸੇਵਾ) ਨੇ ਪੁਲੀਸ ਕਮਿਸ਼ਨਰ, ਵਧੀਕ ਪੁਲੀਸ ਕਮਿਸ਼ਨਰਾਂ ਅਤੇ ਸਹਾਇਕ ਕਮਿਸ਼ਨਰਾਂ ਤੋਂ ਇਲਾਵਾ ਗਜ਼ਟਿਡ ਅਧਿਕਾਰੀਆਂ ਅਤੇ ਐੱਸਐੱਚਓਜ਼ ਸਮੇਤ ਹੋਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਵੀ ਕੀਤਾ ਜਿੱਥੇ 15 ਅਗਸਤ ਨੂੰ ਸਾਲਾਨਾ ਸਮਾਗਮ ਹੋਵੇਗਾ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੁਰੱਖਿਆ ਲਈ ਸ਼ਹਿਰ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇ ਅਤੇ ਹਰ ਜ਼ੋਨ ਦੀ ਸੁਰੱਖਿਆ ਦੀ ਨਿਗਰਾਨੀ ਇੱਕ ਗਜ਼ਟਿਡ ਅਧਿਕਾਰੀ ਵੱਲੋਂ ਕੀਤੀ ਜਾਵੇ।

Advertisement

Advertisement
Advertisement
Author Image

sukhwinder singh

View all posts

Advertisement