ਅਢਿਆਣਾ ਦੀ ਪੰਚਾਇਤ ਵੱਲੋਂ ਬਿਨਾਂ ਪੱਖਪਾਤ ਵਿਕਾਸ ਦਾ ਦਾਅਵਾ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 4 ਨਵੰਬਰ
ਬਲਾਕ ਅਧੀਨ ਪੈਂਦੇ ਪਿੰਡ ਅਢਿਆਣਾ ਦੀ ਨਵੀਂ ਪੰਚਾਇਤ ਵਲੋਂ ਅੱਜ ਗੁਰਦੁਆਰੇ ਵਿੱਚ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਰਬਸੰਮਤੀ ਨਾਲ ਚੁਣੀ ਪੰਚਾਇਤ ਵਿੱਚ ਸਰਪੰਚ ਗੁਰਜੀਤ ਕੌਰ, ਨਿਰਮਲ ਸਿੰਘ, ਗੁਰਦੀਪ ਸਿੰਘ, ਹਰਪਾਲ ਸਿੰਘ, ਕਰਮਜੀਤ ਕੌਰ ਤੇ ਕਰਮਜੀਤ ਕੌਰ (ਸਾਰੇ ਪੰਚ) ਨੇ ਨਗਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਪਿੰਡ ਦਾ ਵਿਕਾਸ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਤਤਪਰ ਰਹਿਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪਿੰਡ ਵਾਸੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਕਰਮਜੀਤ ਸਿੰਘ ਅਢਿਆਣਾ, ਜੋਗਿੰਦਰ ਸਿੰਘ, ਸਵਰਨ ਸਿੰਘ, ਨਰਿੰਦਰਪਾਲ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਮੀਤ ਪ੍ਰਧਾਨ ਬੀਕੇਯੂ ਰਾਜੇਵਾਲ ਸੁਖਵਿੰਦਰ ਸਿੰਘ ਭੱਟੀਆਂ, ਰਣਜੀਤ ਸਿੰਘ, ਰਜਿੰਦਰ ਸਿੰਘ ਰਾਣਵਾਂ, ਸ਼ੇਰ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ, ਨੰਬਰਦਾਰ ਮਹਿੰਦਰਪਾਲ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਜੀਤ ਸਿੰਘ, ਅਜੈਬ ਸਿੰਘ, ਤਰਸੇਮ ਲਾਲ, ਆਤਮਾ ਸਿੰਘ, ਮਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਸੁਖਦੇਵ ਸਿੰਘ, ਪਵਿੱਤਰ ਸਿੰਘ, ਨਰਿੰਦਰ ਸਿੰਘ, ਗੁਰਪਾਲ ਸਿੰਘ, ਦਰਬਾਰਾ ਸਿੰਘ, ਪਰਮਜੀਤ ਸਿੰਘ, ਚਰਨ ਸਿੰਘ ਵੀ ਮੌਜੂਦ ਸਨ।