ਆਦਿਤਿਆ ਠਾਕਰੇ ਨੂੰ ਸ਼ਿਵ ਸੈਨਾ (ਯੂਬੀਟੀ) ਵਿਧਾਇਕ ਦਲ ਦਾ ਨੇਤਾ ਚੁਣਿਆ
06:10 AM Nov 26, 2024 IST
ਮੁੰਬਈ:
Advertisement
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਆਦਿਤਿਆ ਠਾਕਰੇ ਨੂੰ ਅੱਜ ਇੱਥੇ ਪਾਰਟੀ ਵਿਧਾਇਕਾਂ ਦੀ ਮੀਟਿੰਗ ਵਿੱਚ ਸ਼ਿਵ ਸੈਨਾ (ਯੂਬੀਟੀ) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਪਾਰਟੀ ਪ੍ਰਧਾਨ ਊਧਵ ਠਾਕਰੇ ਦੇ ਪੁੱਤਰ ਆਦਿਤਿਆ ਨੇ ਹਾਲੀਆ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਵਰਲੀ ਹਲਕੇ ਤੋਂ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ ਮਿਲਿੰਦ ਦੇਵੜਾ ਨੂੰ 8,801 ਵੋਟਾਂ ਨਾਲ ਹਰਾਇਆ ਹੈ। ਹਾਲਾਂਕਿ, 2019 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਆਦਿਤਿਆ ਘੱਟ ਵੋਟਾਂ ਦੇ ਫ਼ਰਕ ਨਾਲ ਜਿੱਤਿਆ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ 67,427 ਵੋਟਾਂ ਦੇ ਫਰਕ ਨਾਲ ਜਿੱਤਿਆ ਸੀ। ਸ਼ਿਵ ਸੈਨਾ (ਯੂਬੀਟੀ) ਦੇ ਸੀਨੀਅਰ ਨੇਤਾ ਅੰਬਾਦਾਸ ਦਾਨਵੇ ਨੇ ਪਾਰਟੀ ਵਿਧਾਇਕਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਦੱਸਿਆ ਕਿ ਸਾਬਕਾ ਮੰਤਰੀ ਭਾਸਕਰ ਜਾਧਵ ਨੂੰ ਵਿਧਾਨ ਸਭਾ ਵਿੱਚ ਪਾਰਟੀ ਦਾ ਗਰੁੱਪ ਲੀਡਰ ਚੁਣਿਆ ਗਿਆ, ਜਦਕਿ ਸੁਨੀਲ ਪ੍ਰਭੂ ਨੂੰ ਪਾਰਟੀ ਦਾ ਚੀਫ਼ ਵ੍ਹਿਪ ਨਿਯੁਕਤ ਕੀਤਾ ਗਿਆ ਹੈ। -ਪੀਟੀਆਈ
Advertisement
Advertisement