ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਾਬ ਦੀਆਂ ਬੋਤਲਾਂ ’ਤੇ ਕਿਊ-ਆਰ ਕੋਡ ਨਹੀਂ ਲਾ ਸਕਿਆ ਪ੍ਰਸ਼ਾਸਨ

11:46 AM Jun 16, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੂਨ
ਚੰਡੀਗੜ੍ਹ ਪ੍ਰਸ਼ਾਸਨ ਦੇ ਕਰ ਅਤੇ ਆਬਕਾਰੀ ਵਿਭਾਗ ਨੇ ਸ਼ਹਿਰ ਵਿੱਚ ਸ਼ਰਾਬ ਤਸਕਰੀ ਰੋਕਣ ਲਈ ਵਿੱਤ ਵਰ੍ਹੇ 2024-25 ਦੀ ਨਵੀਂ ਸ਼ਰਾਬ ਨੀਤੀ ਤਹਿਤ ਸ਼ਰਾਬ ਦੀਆਂ ਬੋਤਲਾਂ ’ਤੇ ਟਰੈਕ ਐਂਡ ਟਰੇਸ ਸਿਸਟਮ (ਕਿਊ-ਆਰ ਕੋਡ) ਲਗਾਉਣ ਦਾ ਫ਼ੈਸਲਾ ਕੀਤਾ ਸੀ। ਨਵੀਂ ਸ਼ਰਾਬ ਨੀਤੀ ਲਾਗੂ ਹੋਣ ਤੋਂ ਤਿੰਨ ਮਹੀਨਿਆਂ ਬਾਅਦ ਵੀ ਪ੍ਰਸ਼ਾਸਨ ਅਜੇ ਤਕ ਸ਼ਰਾਬ ਦੀਆਂ ਬੋਤਲਾਂ ’ਤੇ ਟਰੈਕ ਐਂਡ ਟਰੇਸ ਸਿਸਟਮ ਲਗਾਉਣ ਵਿੱਚ ਨਾਕਾਮਯਾਬ ਰਿਹਾ ਹੈ। ਇਸ ਕਰਕੇ ਸ਼ਹਿਰ ਵਿੱਚ ਸ਼ਰਾਬ ਤਸਕਰੀ ਪਹਿਲਾਂ ਵਾਂਗ ਜਾਰੀ ਹੈ। ਕਰ ਅਤੇ ਆਬਕਾਰੀ ਵਿਭਾਗ ਨੇ ਸ਼ਰਾਬ ਦੀਆਂ ਬੋਤਲਾਂ ’ਤੇ ਟਰੈਕ ਐਂਡ ਟਰੇਸ ਸਿਸਟਮ (ਕਿਊ-ਆਰ) ਕੋਡ ਲਗਾਉਣ ਲਈ ਮੁੜ ਤੋਂ ਟੈਂਡਰ ਜਾਰੀ ਕੀਤਾ ਹੈ। ਵਿਭਾਗ ਨੇ ਕੰਪਨੀਆਂ ਨੂੰ ਪਹਿਲੀ ਜੁਲਾਈ ਤੱਕ ਅਪਲਾਈ ਕਰਨ ਦਾ ਸਮਾਂ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਵਿਭਾਗ ਨੇ ਸ਼ਰਾਬ ਦੀਆਂ ਬੋਤਲਾਂ ’ਤੇ ਕਿਊ-ਆਰ ਕੋਡ ਲਗਾਉਣ ਸਬੰਧੀ ਟੈਂਡਰ ਜਾਰੀ ਕੀਤੇ ਸਨ, ਪਰ ਕੋਈ ਕੰਪਨੀ ਨੇ ਅਪਲਾਈ ਨਹੀਂ ਸੀ ਕੀਤਾ।
ਜਾਣਕਾਰੀ ਅਨੁਸਾਰ ਇਸ ਟੈਂਡਰ ਦੀ ਤਕਨੀਕੀ ਤੇ ਵਿੱਤ ਸਬੰਧੀ ਬੋਲੀ ਪਹਿਲੀ ਜੁਲਾਈ ਨੂੰ ਸ਼ਾਮ ਨੂੰ 5 ਵਜੇ ਖੋਲ੍ਹੀ ਜਾਵੇਗੀ। ਉਸ ਤੋਂ ਬਾਅਦ ਸ਼ਰਾਬ ਦੀਆਂ ਬੋਤਲਾਂ ’ਤੇ ਕਿਊ-ਆਰ ਕੋਡ ਲਗਾਉਣ ਦਾ ਕੰਮ ਜਾਰੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਰ ਤੇ ਆਬਕਾਰੀ ਵਿਭਾਗ ਨੇ ਸ਼ਰਾਬ ਤਸਕਰੀ ਰੋਕਣ ਲਈ ਸ਼ਰਾਬ ਦੀਆਂ ਬੋਤਲਾਂ ’ਤੇ ਟਰੈਕ ਐਂਡ ਟਰੇਸ ਸਿਸਟਮ (ਕਿਊ-ਆਰ ਕੋਡ) ਲਗਾਉਣ ਦਾ ਫ਼ੈਸਲਾ ਕੀਤਾ ਸੀ। ਇਸ ਨਾਲ ਗੈਰ ਕਾਨੂੰਨੀ ਢੰਗ ਨਾਲ ਵੇਚੀ ਸ਼ਰਾਬ ਦਾ ਤੁਰੰਤ ਪਤਾ ਲੱਗ ਸਕਦਾ ਹੈ।

Advertisement

Advertisement
Advertisement