For the best experience, open
https://m.punjabitribuneonline.com
on your mobile browser.
Advertisement

ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਪ੍ਰਸ਼ਾਸਨ ਪੱਬਾਂ ਭਾਰ

10:04 AM Oct 26, 2024 IST
ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਪ੍ਰਸ਼ਾਸਨ ਪੱਬਾਂ ਭਾਰ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਅਕਤੂਬਰ
ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹੇ ਅੰਦਰ ਡੇਂਗੂ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਐਸਡੀਐਮਜ਼, ਸਿਹਤ ਵਿਭਾਗ, ਨਗਰ ਨਿਗਮ, ਬੀਡੀਪੀਓ ਤੇ ਈਓਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮਿਤ ਸਿੰਘ ਸਣੇ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਤੇ ਈਓਜ਼ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਦਸੰਬਰ ਤੱਕ ਡੇਂਗੂ ਕੇਸਾਂ ਤੋਂ ਬਚਾਅ ਲਈ ਚੌਕਸੀ ਵਰਤਣ ਦੀ ਜ਼ਰੂਰਤ ਹੈ। ਇਸ ਲਈ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ ਅਤੇ ਅਜਿਹੇ ਖੇਤਰਾਂ, ਜਿੱਥੇ ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਡੇਂਗੂ ਮੱਛਰ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ਵਿੱਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਤੇ ਫੌਗਿੰਗ ਵੀ ਕੀਤੀ ਜਾਵੇ। ਇਸ ਤੋਂ ਬਿਨਾਂ ਇਸ ਸ਼ੁੱਕਰਵਾਰ ‘ਡੇਂਗੂ ’ਤੇ ਵਾਰ’ ਡਰਾਈ ਡੇਅ ਮੁਹਿੰਮ ਸਣੇ ਰੋਜ਼ਾਨਾ ਸਵੇਰੇ-ਸ਼ਾਮ ਫੌਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ‘ਚ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ।
ਏਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਕੋਈ ਡੇਂਗੂ ਦਾ ਕੇਸ ਰਿਪੋਰਟ ਹੁੰਦਾ ਹੈ ਤਾਂ ਤੁਰੰਤ ਕਾਰਨ ਲੱਭਿਆ ਜਾਵੇ।
ਅਧਿਕਾਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ। ਇਸ ਲਈ ਖੜ੍ਹੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਤੇ ਉਨ੍ਹਾਂ ਨੂੰ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਜ਼ਰੂਰੀ ਹੈ।
ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ’ਚ ਡੇਂਗੂ ਦੇ ਕੁੱਲ 181 ਕੇਸ ਰਿਪੋਰਟ ਹੋਏ ਹਨ। ਸਿਹਤ ਵਿਭਾਗ ਵੱਲੋਂ ਲਗਾਤਾਰ ਖੜ੍ਹੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਰਵਾ ਮਿਲਣ ’ਤੇ ਨਸ਼ਟ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ।

Advertisement

Advertisement
Advertisement
Author Image

joginder kumar

View all posts

Advertisement