ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਵੱਲੋਂ ਯਤਨ ਸ਼ੁਰੂ

08:49 AM Aug 21, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 20 ਅਗਸਤ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਜੂਦਾ ਸਾਉਣੀ ਦੇ ਸੀਜਨ ਦੌਰਾਨ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਜ਼ਿਲ੍ਹੇ ਦੀਆਂ ਪਰਾਲੀ ਵਰਤਣ ਵਾਲੀਆਂ ਉਦਯੋਗਿਕ ਇਕਾਈਆਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਵਾਰ 2 ਲੱਖ 30 ਹਜ਼ਾਰ 527 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾ ਰਹੀ ਹੈ। ਇਸ ਤੋਂ ਤਕਰੀਬਨ 14 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੋਵੇਗੀ। ਇਸ ਵਿੱਚੋਂ ਜ਼ਿਆਦਾਤਰ ਪਰਾਲੀ ਦਾ ਪ੍ਰਬੰਧਨ ਈਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਹੋ ਜਾਂਦਾ ਹੈ ਪਰ ਰਹਿੰਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਹੁਣੇ ਤੋਂ ਹੀ ਰਣਨੀਤੀ ਤਿਆਰ ਕਰਨ ਦੀ ਜ਼ਰੂਰਤ ਹੈ।
ਸਾਕਸ਼ੀ ਸਾਹਨੀ ਨੇ ਸਨਅਤ ਦੇ ਨੁਮਾਇੰਦਿਆਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਰਾਲੀ ਸੰਭਾਲਣ ਦੀ ਜ਼ਮੀਨ ਦੀ ਜ਼ਰੂਰਤ ਹੋਵੇਗੀ ਉਸ ਸਬੰਧੀ ਵੀ ਪੰਚਾਇਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧਨ ਕੀਤੇ ਜਾਣਗੇ।
ਡੀਸੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਨ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ਲਈ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਵੀ ਜਾਣੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀਡੀਪੀਓ ਅਮਨਦੀਪ ਕੌਰ, ਡੀਆਰ ਸਹਿਕਾਰੀ ਸੰਭਾਵਾਂ ਸਰਬੇਸ਼ਵਰ ਸਿੰਘ ਮੋਹੀ, ਡੀਆਈਸੀ ਰਵਿੰਦਰ ਸਿੰਘ, ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਣੇ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

Advertisement

Advertisement