For the best experience, open
https://m.punjabitribuneonline.com
on your mobile browser.
Advertisement

ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ

10:43 AM Oct 20, 2024 IST
ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮਾਲੇਰਕੋਟਲਾ ਦੇ ਡੀਸੀ ਡਾ.ਪੱਲਵੀ। -ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਕਤੂਬਰ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਤੇਵਰ ਸਖ਼ਤ ਹਨ ਕਿਉਂਕਿ ਪ੍ਰਸ਼ਾਸਨ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਜ਼ਿਲ੍ਹੇ ਵਿਚ ਇੰਨ-ਬਿੰਨ੍ਹ ਲਾਗੂ ਕਰਨ ਲਈ ਪੂਰੀ ਤਰਾਂ ਮੁਸਤੈਦ ਨਜ਼ਰ ਆ ਰਿਹਾ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪਰਾਲੀ ਪ੍ਰਬੰਧਨ ਨਾਲ ਜੁੜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਉਪ ਮੰਡਲ ਮੈਜਿਸਟਰੇਟ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਰਿਮੋਟ ਸੈਂਸਿੰਗ ਤੋਂ ਸੈਟੇਲਾਈਟ ਰਾਹੀਂ ਪ੍ਰਾਪਤ ਹੋਣ ਵਾਲੇ, ਅੱਗ ਲੱਗਣ ਦੀਆਂ ਘਟਨਾਵਾਂ ਦੇ ਵੇਰਵੇ, 24 ਘੰਟਿਆਂ ਦੇ ਅੰਦਰ ਅੰਦਰ ਵੈਰੀਫਾਈ ਕੀਤੇ ਜਾਣ ਅਤੇ ਉਲੰਘਣਾ ਪਾਏ ਜਾਣ ਉਤੇ ਸਬੰਧਤ ਵਿਅਕਤੀਆਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ਼ ਕਰਦੇ ਹੋਏ ਇਨਵਾਇਰਮੈਂਟ ਕੰਪਨਸੇਸ਼ਨ ਅਤੇ ਐੱਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਰੋਕਣ,ਜਾਗਰੂਕ ਕਰਨ ਲਈ ਅਤੇ ਪਰਾਲੀ ਨੂੰ ਸਾੜਨ ਦੀ ਘਟਨਾਵਾਂ ਨੂੰ ਸਿਫ਼ਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਤੇ ਜ਼ਿਲ੍ਹਾ ਪੁਲੀਸ ਮੁਖੀ. ਗਗਨ ਅਜੀਤ ਸਿੰਘ ਨੇ ਸਿਵਲ ਤੇ ਪੁਲੀਸ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀਸੀ ਨੇ ਹਦਾਇਤ ਕੀਤੀ ਕਿ ਐੱਨਜੀਟੀ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਪਾਬੰਦੀ ਲਗਾਈ ਗਈ ਹੈ ਹਦਾਇਤਾਂ ਦੀ ਪਾਲਣਾ ਨੂੰ ਇੰਨ ਬਿੰਨ ਯਕੀਨੀ ਬਣਾਇਆ ਜਾਵੇ ਅਤੇ ਪਰਾਲੀ ਨੂੰ ਅੱਗ ਲਾਉਣ ਨੂੰ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

Advertisement

Advertisement
Advertisement
Author Image

Advertisement