ਸੁਖਨਾ ਝੀਲ ’ਤੇ ਭੀੜ ਘਟਾਏਗਾ ਪ੍ਰਸ਼ਾਸਨ
ਆਤਿਸ਼ ਗੁਪਤਾ
ਚੰਡੀਗੜ੍ਹ, 28 ਜੁਲਾਈ
ਸਿਟੀ ਬਿਊਟੀਫੁਲ ਵਿੱਚ ਕਰੋਨਾਵਾਇਰਸ ਦੇ ਕੇਸਾਂ ’ਤੇ ਕਾਬੂ ਪਾਉਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਸੁਖਨਾ ਝੀਲ, ਰੋਜ਼ ਗਾਰਡਨ ਅਤੇ ਭੀੜ ਵਾਲੀਆਂ ਹੋਰਨਾਂ ਥਾਵਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪ੍ਰਸ਼ਾਸਨ ਵੱਲੋਂ ਚਲਾਨ ਕੱਟੇ ਜਾ ਰਹੇ ਹਨ। ਇਸ ਦੇ ਬਾਵਜੂਦ ਸੁਖਨਾ ਝੀਲ ’ਤੇ ਵਧ ਰਹੀ ਭੀੜ ’ਤੇ ਨੱਥ ਪਾਉਣ ਲਈ ਪ੍ਰਸ਼ਾਸਨ ਵੱਲੋਂ ਵਿਉਤਬੰਦੀ ਕੀਤੀ ਜਾ ਰਹੀ ਹੈ।
ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਨੁਸਾਰ ਸੁਖਨਾ ਝੀਲ ’ਤੇ ਸਵੇਰੇ ਅਤੇ ਸ਼ਾਮ ਸਮੇਂ ਸੈਰ ਕਰਨ ਵਾਲਿਆਂ ਦੀ ਭੀੜ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਕਰੋਨਾਵਾਇਰਸ ਦੇ ਫੈਲਾਅ ਦਾ ਖਦਸ਼ਾ ਵੱਧਦਾ ਜਾ ਰਿਹਾ ਹੈ। ਇਸੇ ਨੂੰ ਵੇਖਦਿਆਂ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪ੍ਰਸ਼ਾਸਨ ਅਤੇ ਨਿਗਮ ਦੇ ਅਧਿਕਾਰੀਆਂ ਨੂੰ ਸੁਖਨਾ ਝੀਲ ’ਤੇ ਭੀੜ ਘਟਾਉਣ ਲਈ ਵਿਊਂਤਬੰਦੀ ਦੇ ਹੁਕਮ ਦਿੱਤੇ ਹਨ।
ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਜ਼ਾਨਾ ਗਸ਼ਤ ਕੀਤੀ ਜਾਂਦੀ ਹੈ। ਇਸ ਦੌਰਾਨ ਸਾਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਨਿਾਂ ਮਾਸਕ ਪਹਨਿੇ ਚਹਿਲਕਦਮੀ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਹੁਣ ਤੱਕ 7500 ਤੋਂ ਵੱਧ ਚਲਾਨ ਬਨਿਾਂ ਮਾਸਕ ਵਾਲੇ ਵਿਅਕਤੀਆਂ ਦੇ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਵਧੇਰੇ ਡਿਫਾਲਟਰ ਸੁਖਨਾ ਝੀਲ ’ਤੇ ਘੁੰਮਣ ਵਾਲੇ ਹਨ। ਝੀਲ ’ਤੇ ਰੋਜ਼ਾਨਾ 80 ਤੋਂ 100 ਜਣਿਆਂ ਦੇ ਚਲਾਨ ਕੱਟੇ ਜਾਂਦੇ ਹਨ।