ਸਰਕਾਰੀ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖ਼ਲਾ ਮੁਹਿੰਮ ਸ਼ੁਰੂ
07:54 AM Mar 24, 2025 IST
ਦਸੂਹਾ:
Advertisement
ਇੱਥੇ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕਹਿਰਵਾਲੀ ਦਸੂਹਾ-1 ਵਿੱਚ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਕਰਵਾਏ ਸਮਾਗਮ ਵਿੱਚ ਹੈੱਡ ਟੀਚਰ ਉਪਮਾ ਮਹਾਜਨ ਨੇ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਪ੍ਰੋਗਰਾਮ ਦੀ ਰੂਪ-ਰੇਖਾ ਬਿਆਨ ਕੀਤੀ। ਮਗਰੋਂ ਵਿਧਾਇਕ ਘੁੰਮਣ ਨੇ ਦਾਖਲੇ ਸਬੰਧੀ ਪੋਸਟਰ ਤੇ ਫਲੈਕਸ ਰਿਲੀਜ਼ ਕੀਤੇ। ਘੁੰਮਣ ਨੇ ਹਲਕੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਪੜ੍ਹਾਈ ਦਾ ਉੱਚਾ ਕੀਤਾ ਪੱਧਰ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਲਈ ਵੱਧ ਤੋਂ ਵੱਧ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ। ਬੀਐੱਨਓ ਨਰਿੰਦਰਪਾਲ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਸਵਿਤਾ ਰਾਣੀ ਨੇ ਕੀਤਾ। -ਪੱਤਰ ਪ੍ਰੇਰਕ
Advertisement
Advertisement