ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਸ਼ਾਰਟਹੈਂਡ ਜਮਾਤਾਂ ਲਈ ਦਾਖ਼ਲਾ ਸ਼ੁਰੂ

06:26 AM Jul 25, 2024 IST

ਐਸਏਐਸ ਨਗਰ (ਮੁਹਾਲੀ): ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਦਫ਼ਤਰਾਂ ਵਿੱਚ ਚਲਾਈਆਂ ਜਾ ਰਹੀਆਂ ਪੰਜਾਬੀ ਸ਼ਾਰਟਹੈਂਡ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਜਮਾਤਾਂ ਦੇ ਸੈਸ਼ਨ 2024-2025 ਲਈ ਨਵਾਂ ਦਾਖ਼ਲਾ ਆਰੰਭ ਹੋ ਗਿਆ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਫਾਰਮ ਭਰਨ ਦੀ ਮਿਤੀ 25 ਜੁਲਾਈ ਤੋਂ 20 ਅਗਸਤ ਤੱਕ ਹੈ। ਇਨ੍ਹਾਂ ਜਮਾਤਾਂ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੈ। ਪੰਜਾਬੀ ਸ਼ਾਰਟਹੈਂਡ ਤੇਜ਼-ਗਤੀ ਜਮਾਤ ਲਈ 80 ਸ਼ਬਦ ਪ੍ਰਤੀ ਮਿੰਟ ਦੀ ਰਫ਼ਤਾਰ ਨਾਲ 21 ਅਗਸਤ ਨੂੰ ਸਵੇਰੇ 10 ਵਜੇ ਟੈਸਟ ਲਿਆ ਜਾਵੇਗਾ। ਟੈਸਟ ਵਿੱਚੋਂ ਪਾਸ ਉਮੀਦਵਾਰਾਂ ਦੀ ਇੰਟਰਵਿਊ 29 ਅਗਸਤ ਨੂੰ ਸਵੇਰੇ 10 ਵਜੇ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 518 (ਏ), ਮੰਜ਼ਿਲ ਚੌਥੀ, ਸੈਕਟਰ 76, ਮੁਹਾਲੀ ਜਾਂ ਮੋਬਾਈਲ ਨੰਬਰ 94633-87365 ’ਤੇ ਸੰਪਰਕ ਕਰ ਸਕਦੇ ਹਨ। -ਖੇਤਰੀ ਪ੍ਰਤੀਨਿਧ

Advertisement

Advertisement
Advertisement