For the best experience, open
https://m.punjabitribuneonline.com
on your mobile browser.
Advertisement

ਚੌਧਰੀ ਦੇਵੀ ਲਾਲ ’ਵਰਸਿਟੀ ’ਚ ਦਾਖ਼ਲਾ ਪ੍ਰਕਿਰਿਆ ਭਲਕ ਤੋਂ

07:32 AM Jun 04, 2024 IST
ਚੌਧਰੀ ਦੇਵੀ ਲਾਲ ’ਵਰਸਿਟੀ ’ਚ ਦਾਖ਼ਲਾ ਪ੍ਰਕਿਰਿਆ ਭਲਕ ਤੋਂ
ਸਿਰਸਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੋ. ਅਜਮੇਰ ਸਿੰਘ ਮਲਿਕ ਤੇ ਹੋਰ।
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਜੂਨ
ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਨੇ ਅਕਾਦਮਿਕ ਸੈਸ਼ਨ 2024-25 ਲਈ ਦਾਖ਼ਲਿਆਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 5 ਜੂਨ ਤੋਂ 5 ਜੁਲਾਈ ਤੱਕ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲੇ ਲਈ ਆਨਲਾਈਨ ਅਪਲਾਈ ਕੀਤੇ ਜਾ ਸਕਣਗੇ। ਇਹ ਜਾਣਕਾਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਜਮੇਰ ਸਿੰਘ ਮਲਿਕ ਨੇ ਅੱਜ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਕੇਂਦਰ ਅਤੇ ਰਾਜ ਸਰਕਾਰ ਦੇ ਨਾਲ-ਨਾਲ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਕੇ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਦੇ ਨਵੇਂ ਮੁਕਾਮ ਸਥਾਪਿਤ ਕਰ ਰਹੀ ਹੈ। ਪ੍ਰੋ. ਮਲਿਕ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2024-25 ਤੋਂ ਬੈਚਲਰ ਆਫ ਪਰਫਾਰਮਿੰਗ ਆਰਟਸ ਤਹਿਤ ਥੀਏਟਰ, ਟੀਵੀ ਅਤੇ ਸਿਨੇਮਾ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਮ.ਏ. ਸਮਾਜ ਸ਼ਾਸਤਰ, ਪੀ.ਜੀ. ਯੂਨੀਵਰਸਿਟੀ ਪ੍ਰਸ਼ਾਸਨ ਨੇ ਡਿਪਲੋਮਾ ਇਨ ਯੋਗਾ ਅਤੇ ਸਰਟੀਫਿਕੇਟ ਕੋਰਸ ਸ਼ੁਰੂ ਕਰਨ ਦਾ ਵੀ ਫੈਸਲਾ ਕੀਤਾ ਹੈ। ਕੈਂਪਸ ਵਿੱਚ ਵਿਦਿਆਰਥੀਆਂ ਦੀ ਗਿਣਤੀ 5600 ਹੈ ਅਤੇ ਆਉਣ ਵਾਲੇ ਸਮੇਂ ਵਿੱਚ 6500 ਤੱਕ ਪਹੁੰਚਣ ਦੀ ਸੰਭਾਵਨਾ ਹੈ।

Advertisement

Advertisement
Author Image

Advertisement
Advertisement
×