ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਅੱੈਨਡੀਯੂ ਦੇ ਸਿੱਖਿਆ ਕੋਰਸਾਂ ਲਈ ਦਾਖ਼ਲੇ ਸ਼ੁਰੂ

05:26 AM Jun 06, 2025 IST
featuredImage featuredImage

ਪੱਤਰ ਪ੍ਰੇਰਕ
ਅੰਮ੍ਰਿਤਸਰ, 5 ਜੂਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਿੱਚ ਸੈਸ਼ਨ 2025-26 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਵਿਭਾਗ ਦੇ ਮੁਖੀ ਡਾ. ਅਮਿਤ ਕੌਟਸ ਨੇ ਦੱਸਿਆ ਕਿ ਚਾਰ ਸਾਲਾ ਡਿਗਰੀ ਪ੍ਰੋਗਰਾਮ ਨਾਲ ਵਿਦਿਆਰਥੀ ਵਿਸ਼ੇਸ਼ ਸਕੂਲਾਂ, ਸਾਧਾਰਨ ਸਕੂਲਾਂ ਅਤੇ ਰੀਹੈਬੀਲੀਟੇਸ਼ਨ ਖੇਤਰ ਵਿੱਚ ਕੰਮ ਕਰਨ ਦੇ ਯੋਗ ਹੋਣਗੇ। ਬੀਐਡ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸੈਬਿਲਿਟੀ) ਦੇ ਦੋ ਸਾਲਾ ਕੋਰਸ ਤੋਂ ਇਲਾਵਾ ਵਿਭਾਗ ਦੇ ਫਲੈਗਸ਼ਿਪ ਪ੍ਰੋਗਰਾਮਾਂ ਵਿੱਚ ਇੰਟੈਗ੍ਰੇਟਿਡ ਅਧਿਆਪਕ ਸਿੱਖਿਆ ਪ੍ਰੋਗਰਾਮ ਜਿਵੇਂ ਕਿ ਬੀਏ ਬੀਐਡ, ਬੀਐੱਸਸੀ ਬੀਐਡ, ਬੀਕਾਮ ਬੀਐਡ ਸ਼ਾਮਲ ਹਨ।
ਇਨ੍ਹਾਂ ਕੋਰਸਾਂ ਲਈ ਐਨਸੀਈਟੀ ਟੈਸਟ ਅਤੇ ਯੂਨੀਵਰਸਿਟੀ ਪੋਰਟਲ ’ਤੇ ਰਜਿਸਟ੍ਰੇਸ਼ਨ ਜ਼ਰੂਰੀ ਹੈ। ਅਰਜ਼ੀ ਦੀ ਆਖ਼ਰੀ ਮਿਤੀ 15 ਜੂਨ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਬੀ.ਐਸ.ਸੀ. ਅਤੇ ਅਰਲੀ ਚਾਈਲਡਹੁੱਡ ਕੇਅਰ ਐਜੂਕੇਸ਼ਨ ਵਿੱਚ ਐਡਵਾਂਸਡ ਡਿਪਲੋਮਾ ਵੀ ਕਰਵਾਇਆ ਜਾਂਦਾ ਹੈ। ਇਹ ਕੋਰਸ ਕ੍ਰੈਚ, ਪ੍ਰੀ-ਸਕੂਲ ਅਤੇ ਆਂਗਣਵਾੜੀਆਂ ਵਿੱਚ ਕੰਮ ਕਰਨ ਵਾਲਿਆਂ ਲਈ ਲਾਭਦਾਇਕ ਹਨ। ਵਿਭਾਗ ਵਿਚ ਐੱਮਐਡ ਅਤੇ ਐੱਮਏ (ਐਜੂਕੇਸ਼ਨ) ਵਰਗੇ ਰਵਾਇਤੀ ਕੋਰਸ ਵੀ ਕਰਵਾਏ ਜਾਂਦੇ ਹਨ। ਆਈਟੀਈਪੀ ਅਤੇ ਬੀਐਡ ਸਪੈਸ਼ਲ ਐਜੂਕੇਸ਼ਨ ਤੋਂ ਇਲਾਵਾ ਸਾਰੇ ਕੋਰਸਾਂ ਵਿੱਚ ਦਾਖ਼ਲਾ ਮੈਰਿਟ ਦੇ ਆਧਾਰ ’ਤੇ ਹੋਵੇਗਾ। ਉਮੀਦਵਾਰਾਂ ਨੂੰ ਆਨਲਾਈਨ ਅਰਜ਼ੀ ਦੇਣ ਅਤੇ ਤਾਜ਼ਾ ਜਾਣਕਾਰੀ ਲਈ ਲਗਾਤਾਰ ਪੋਰਟਲ ਚੈਕ ਕਰਨ ਦੀ ਸਲਾਹ ਦਿੱਤੀ ਗਈ ਹੈ।

Advertisement

Advertisement