ਪੰਜਾਬ ਆਈਟੀਆਈਜ਼ ਵਿੱਚ ਦਾਖਲੇ 25 ਫੀਸਦ ਵਧੇ
07:50 AM Oct 02, 2024 IST
Advertisement
ਚੰਡੀਗੜ੍ਹ:
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਆਈਟੀਆਈਜ਼ ਵਿੱਚ ਕੀਤੇ ਸੁਧਾਰ ਤੋਂ ਬਾਅਦ ਇਸ ਵਰ੍ਹੇ ਆਈਟੀਆਈਜ਼ ਵਿੱਚ ਦਾਖਲਿਆਂ ’ਚ 25 ਫੀਸਦ ਵਾਧਾ ਹੋਇਆ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਦਾਖਲਿਆਂ ’ਚ 25 ਫੀਸਦ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਦਾਖ਼ਲਿਆਂ ਦੀ ਗਿਣਤੀ ਪਿਛਲੇ ਵਰ੍ਹੇ 28,000 ਤੋਂ ਵਧ ਕੇ ਹੁਣ 35,000 ਤੱਕ ਪਹੁੰਚ ਗਈ ਹੈ। ਸੂਬਾ ਸਰਕਾਰ ਵੱਲੋਂ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਆਈਟੀਆਈਜ਼ ਸੀਟਾਂ ਵਧਾਈਆਂ ਗਈਆਂ ਹਨ ਅਤੇ ਅਗਲੇ ਵਿਦਿਅਕ ਸੈਸ਼ਨ ਵਿੱਚ ਸੀਟਾਂ ਦੀ ਗਿਣਤੀ ਹੋਰ ਵਧਾ ਦਿੱਤੀ ਜਾਵੇਗੀ। ਬੈਂਸ ਨੇ ਕਿਹਾ ਕਿ ਵਿਦਿਅਕ ਸੈਸ਼ਨ 2023 ਤੋਂ ਪਹਿਲਾਂ ਆਈਟੀਆਈਜ਼ ’ਚ 28,000 ਸੀਟਾਂ ’ਚੋਂ ਵੀ ਕਾਫੀ ਸੀਟਾਂ ਖਾਲੀ ਰਹਿ ਜਾਂਦੀਆਂ ਸਨ। -ਟਨਸ
Advertisement
Advertisement