ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਊਧਵ ਹਸਪਤਾਲ ਦਾਖਲ

07:37 AM Oct 15, 2024 IST

ਮੁੰਬਈ:

Advertisement

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਨੂੰ ਅੱਜ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਆਦਿਤਿਆ ਠਾਕਰੇ ਨੇ ਦਿੱਤੀ। ਆਦਿਤਿਆ ਨੇ ਦੱਸਿਆ ਕਿ ਉਸ ਦੇ ਪਿਤਾ ਪਹਿਲਾਂ ਤੋਂ ਯੋਜਨਾਬੱਧ ਸਿਹਤ ਜਾਂਚ ਲਈ ਹਸਪਤਾਲ ਗਏ ਸਨ ਅਤੇ ਉਹ ਤੰਦਰੁਸਤ ਹਨ। ਆਦਿਤਿਆ ਨੇ ‘ਐਕਸ’ ’ਤੇ ਲਿਖਿਆ, ‘ਅੱਜ ਸਵੇਰੇ ਊਧਵ ਠਾਕਰੇ ਜੀ ਨੇ ਸਰ ਐੱਚਐੱਨ ਰਿਲਾਇੰਸ ਹਸਪਤਾਲ ਵਿੱਚ ਜਾਂਚ ਕਰਵਾਈ। ਤੁਹਾਡੀਆਂ ਸ਼ੁਭਕਾਮਨਾਵਾਂ ਨਾਲ ਉਹ ਸਿਹਤਮੰਦ ਹਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।’ ਮੀਡੀਆ ਦੇ ਇੱਕ ਹਿੱਸੇ ਨੇ ਊਧਵ ਠਾਕਰੇ ਦੀ ਐਂਜੀਓਪਲਾਸਟੀ ਹੋਣ ਦਾ ਦਾਅਵਾ ਕੀਤਾ ਸੀ ਪਰ ਆਦਿਤਿਆ ਦੀ ਪੋਸਟ ਵਿੱਚ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ। -ਪੀਟੀਆਈ

Advertisement
Advertisement