For the best experience, open
https://m.punjabitribuneonline.com
on your mobile browser.
Advertisement

ਮਿਲਾਵਟੀ ਭੋਜਨ: ਜ਼ੇਰੇ ਇਲਾਜ ਪੀੜਤਾਂ ਨੂੰ ਮਿਲੇ ਡਿਪਟੀ ਕਮਿਸ਼ਨਰ

08:50 AM Apr 12, 2024 IST
ਮਿਲਾਵਟੀ ਭੋਜਨ  ਜ਼ੇਰੇ ਇਲਾਜ ਪੀੜਤਾਂ ਨੂੰ ਮਿਲੇ ਡਿਪਟੀ ਕਮਿਸ਼ਨਰ
ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਪੀੜਤਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ। -ਫੋਟੋ: ਛਾਬੜਾ
Advertisement

ਪੱਤਰ ਪ੍ਰੇਰਕ
ਜਲਾਲਾਬਾਦ, 11 ਅਪਰੈਲ
ਬੀਤੇ ਦਿਨੀ ਜਲਾਲਾਬਾਦ ਵਿੱਚ ਮਿਲਾਵਟੀ ਭੋਜਨ ਖਾਣ ਕਾਰਨ ਵੱਡੀ ਗਿਣਤੀ ਲੋਕਾਂ ਦੇ ਬਿਮਾਰ ਹੋਣ ਦੇ ਮਾਮਲੇ ਵਿੱਚ ਅੱਜ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਐੱਸਡੀਐੱਮ ਦਫ਼ਤਰ ਜਲਾਲਾਬਾਦ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸੇਖਰ ਕੱਕੜ, ਐੱਸਡੀਐਮ ਜਲਾਲਾਬਾਦ ਬਲਕਰਨ ਸਿੰਘ ਤੇ ਨਾਇਬ ਤਹਿਸੀਲਦਾਰ ਜਲਾਲਾਬਾਦ ਕਸ਼ਿਸ਼ ਗਰਗ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾਂ ਦੇ ਘਰੋਂ ਆਟੇ ਦਾ ਸੈਂਪਲ ਲੈਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਤੋਂ ਜੋ ਸੈਂਪਲ ਲਏ ਗਏ ਸਨ ਉਸ ਵੱਲੋਂ ਸਹੀ ਆਟੇ ਦੇ ਸੈਂਪਲ ਦਿੱਤੇ ਗਏ ਜਦਕਿ ਜੋ ਖਰਾਬ ਆਟਾ ਸੀ ਉਸ ਨੂੰ ਦੁਕਾਨਦਾਰਾਂ ਵੱਲੋਂ ਨਸ਼ਟ ਕਰ ਦਿੱਤਾ ਗਿਆ ਸੀ ਜਿਸ ਕਰਕੇ ਮਰੀਜ਼ਾਂ ਦੇ ਘਰੋਂ ਆਟੇ ਦੇ ਸੈਂਪਲ ਲਏ ਜਾਣਗੇ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅੱਗੇ ਦੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 46 ਜਣੇ ਬਿਮਾਰ ਹੋਏ ਹਨ। ਉਨ੍ਹਾਂ ਦੱਸਿਆ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਪਰੰਤ ਉਨ੍ਹਾਂ ਸਿਵਲ ਹਸਪਤਾਲ ਜਲਾਲਾਬਾਦ ਦਾ ਦੌਰਾ ਕਰਕੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਮਰੀਜ਼ਾਂ ਤੋਂ ਆਟਾ ਪ੍ਰਾਪਤ ਕਰਨ ਦੇ ਸੋਰਸ ਬਾਰੇ ਪੁਛਿਆ ਅਤੇ ਡੀਐੱਸਪੀ ਜਲਾਲਾਬਾਦ ਨੂੰ ਇਸ ਬਾਰੇ ਜਾਂਚ ਕਰਨ ਦੀ ਹਦਾਇਤ ਕੀਤੀ ਅਤੇ ਸਿਹਤ ਵਿਭਾਗ ਨੂੰ ਮਰੀਜ਼ਾਂ ਦੀ ਸਿਹਤ ਪ੍ਰਤੀ ਪੂਰੀ ਸਹੂਲਤ ਦੇਣ ਲਈ ਅਤੇ ਮਰੀਜ਼ਾਂ ਦੇ ਘਰਾਂ ਤੋਂ ਸਬੰਧਤ ਆਟੇ ਦੇ ਸੈਂਪਲ ਲੈਣ ਦੀ ਹਦਾਇਤ ਕੀਤੀ।

Advertisement

Advertisement
Author Image

Advertisement
Advertisement
×