ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਰੇ ਜ਼ਿਲ੍ਹਿਆਂ ਨੂੰ ਦੇਵਾਂਂਗੇ ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ: ਬਲਬੀਰ ਸਿੰਘ

08:44 AM Feb 18, 2024 IST
ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ।

ਜਗਮੋਹਨ ਸਿੰਘ
ਰੂਪਨਗਰ, 17 ਫਰਵਰੀ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਿਹਤ ਮੰਤਰੀ ਨੇ ਅੱਜ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਹਸਪਤਾਲ ਵਿੱਚ ਮਿਲ ਰਹੀਆਂ ਮੁਫ਼ਤ ਦਵਾਈਆਂ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਇੱਕ ਮਰੀਜ਼ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਹਸਪਤਾਲ ਦੀ ਲੈਬ-2 ਵਜੇ ਬੰਦ ਕਰ ਦਿੱਤੀ ਜਾਂਦੀ ਹੈ, ਜਿਸ ਕਾਰਨ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੈਬ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਪ੍ਰਬੰਧ ਕੀਤੇ ਜਾਣ।
ਸਿਹਤ ਮੰਤਰੀ ਨੇ ਦੱਸਿਆ ਕਿ ਏਮਜ਼ ਵੱਲੋਂ ਕੀਤੇ ਸਰਵੇਖਣ ਅਨੁਸਾਰ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਕਰਜ਼ੇ ਤੱਕ ਚੁੱਕਣੇ ਪੈਂਦੇ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸੂਚੀਬੱਧ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ 200 ਰੁਪਏ ਦੀ ਮਾਮੂਲੀ ਫੀਸ ਤੇ ਅਲਟਰਾਸਾਊਂਡ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦ ਮਰੀਜ਼ਾਂ ਦੇ ਤੀਜੀ ਸ਼੍ਰੇਣੀ ਦੇ ਇਲਾਜ ਜਿਸ ਵਿਚ ਗੰਭੀਰ ਬਿਮਾਰੀਆਂ ਆਉਂਦੀਆਂ ਹਨ ਦਾ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸੀਨੀਅਰ ਮੈਡੀਕਲ ਅਫਸਰ ਡਾ. ਤਰਸੇਮ ਸਿੰਘ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement

Advertisement