ਬਜ਼ੁਰਗਾਂ ਤੇ ਬੱਚਿਆਂ ਨੂੰ ਠੰਢ ਤੋਂ ਬਚਣ ਦੀ ਸਲਾਹ
06:26 AM Jan 02, 2025 IST
ਪੱਤਰ ਪ੍ਰੇਰਕ
ਪਾਤੜਾਂ, 1 ਜਨਵਰੀ
ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖ ਰਹੀ ਡਾਕਟਰ ਸਵੈਮਾਨ ਦੀ ਟੀਮ ਨੇ ਹੱਡ ਚੀਰਵੀਂ ਠੰਢ ਦੌਰਾਨ ਡਿਊਟੀਆਂ ਨਿਭਾਅ ਰਹੇ ਨੌਜਵਾਨਾਂ-ਬਜ਼ੁਰਗਾਂ ਅਤੇ ਬੱਚਿਆਂ ਨੂੰ ਠੰਢ ਤੋਂ ਬਚਣ ਸਾਵਧਾਨੀਆਂ ਵਰਤਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ’ਚ ਬਿਮਾਰੀਆਂ ਤੋਂ ਬਚਣ ਲਈ ਕੋਸਾ ਪਾਣੀ ਪੀਣ ਅਤੇ ਸਰੀਰ ਢੱਕ ਕੇ ਬਾਹਰ ਨਿਕਲਣਾ ਚਾਹੀਦਾ ਹੈ ਕਿਉਂਕਿ ਸਰਦੀ ’ਚ ਬਜ਼ੁਰਗ, ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਪ੍ਰਭਾਵਿਤ ਕਿਸਾਨ ਨੂੰ ਸਵੇਰੇ ਤੇ ਦੇਰ ਸ਼ਾਮ ਸਮੇਂ ਜ਼ਿਆਦਾ ਠੰਢ ’ਚ ਸੈਰ ਕਰਨ ਜਾਂ ਝੌਪੜੀ ਨੁਮਾ ਟਰਾਲੀਆਂ ’ਚੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Advertisement
Advertisement