ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵਰਕਰਾਂ ਵੱਲੋਂ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਾ ਕਰਨ ਦੀ ਸਲਾਹ

07:51 AM Jun 14, 2024 IST

ਪੱਤਰ ਪ੍ਰੇਰਕ
ਮਾਨਸਾ, 13 ਜੂਨ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਰਾਜ ਦੇ 13 ਪਾਰਲੀਮੈਂਟ ਹਲਕਿਆਂ ਵਿਚੋਂ 10 ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲੋਂ ਦੁੱਗਣੀਆਂ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਤੋਂ ਬਾਅਦ ਭਾਜਪਾ ਵਰਕਰਾਂ ਦੇ ਹੌਸਲੇ ਬੁਲੰਦ ਹਨ। ਭਾਜਪਾ ਵਰਕਰ ਹੁਣ ਭਵਿੱਖ ਵਿੱਚ ਅਕਾਲੀ ਦਲ ਨਾਲ ਕੋਈ ਸਮਝੌਤਾ ਨਾ ਕਰਨ ਦੇ ਰੌਂਅ ਵਿਚ ਹਨ। ਅੱਜ ਭਾਜਪਾ ਵਰਕਰਾਂ ਨੇ ਪਰਮਪਾਲ ਕੌਰ ਮਲੂਕਾ ਨੂੰ ਅਪੀਲ ਕੀਤੀ ਕਿ ਉਹ ਇਸ ਬਾਰੇ ਕੇਂਦਰੀ ਆਗੂਆਂ ਨੂੰ ਸਲਾਹ ਦੇਣ। ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਠੇਕੇਦਾਰ ਨੇ ਦੱਸਿਆ ਕਿ ਹੁਣ ਅਕਾਲੀ ਦਲ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਕੇਂਦਰ ਦੀਆਂ ਬਹੁਤ ਸਾਰੀਆਂ ਸਕੀਮਾਂ ਪਿੰਡਾਂ ਵਿੱਚ ਪ੍ਰਚਾਰ ਕਰਨ ਦੀ ਲੋੜ ਹੈ ਅਤੇ ਇਸ ਨੂੰ ਸੂਬਾ ਸਰਕਾਰਾਂ ਆਪਣਾ ਦੱਸਕੇ ਭੁਲੇਖਾ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮਾਂ ਨੂੰ ਪਿੰਡ-ਪਿੰਡ ਲੈਕੇ ਜਾਣ ਲਈ ਭਾਜਪਾ ਤਕੜੇ ਹੋਕੇ ਕੰਮ ਕਰੇਗੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨਾਲ ਜੁੜੇ ਰਹਿਣਗੇ। ਇਸੇ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਮੁਨੀਸ਼ ਬੱਬੀ ਦਾਨੇਵਾਲੀਆ, ਸਤੀਸ਼ ਕੁਮਾਰ ਗੋਇਲ,ਸਮੀਰ ਛਾਬੜਾ, ਅਮਰਜੀਤ ਸਿੰਘ ਕਟੋਦੀਆ, ਮੱਖਣ ਲਾਲ, ਰੋਹਿਤ ਬਾਂਸਲ ਤੇ ਹੋਰ ਹਾਜ਼ਰ ਸਨ।

Advertisement

Advertisement
Advertisement