ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਉਮੀਦਵਾਰਾਂ ਨੂੰ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ ਦੀ ਸਲਾਹ

06:51 AM May 30, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 29 ਮਈ
ਲੋਕ ਸਭਾ ਹਲਕਾ ਜਲੰਧਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਭਾਜਪਾ ਨੂੰ ਸਮਰਥਨ ਦਿੱਤੇ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਨੂੰ ਝੂਠੀਆਂ ਅਫ਼ਵਾਹਾਂ ਕਰਾਰ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਿੰਕੂ ਨੂੰ ਅਜਿਹੀਆਂ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ ਹੈ। ਸੂਬਾਈ ਆਗੂ ਸਲਵਿੰਦਰ ਸਿੰਘ ਜਾਣੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ’ਤੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਅੱਗੇ ਧਰਨਾ ਲਗਾ ਕੇ 12 ਨੁਕਾਤੀ ਮੰਗ ਪੱਤਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਮੰਗ ਪੱਤਰ ਦਿੰਦਿਆਂ ਦੀ ਤਸਵੀਰ ਨੂੰ ਆਧਾਰ ਬਣਾ ਕੇ ਸੁਸ਼ੀਲ ਰਿੰਕੂ ਨੇ ਸੋਸ਼ਲ ਮੀਡੀਆ ਉੱਪਰ ਕਿਸਾਨਾਂ ਵੱਲੋਂ ਭਾਜਪਾ ਦੇ ਸਮਰਥਨ ਦੀ ਝੂਠੀ ਅਫ਼ਵਾਹ ਫੈਲਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਰੋਲਦੀ ਆ ਰਹੀ ਹੋਵੇ, ਉਸਨੂੰ ਸਮਰਥਨ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮੋਰਚੇ ਦਾ ਸਪੱਸ਼ਟ ਐਲਾਨ ਹੈ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਨਾ ਚਿਰ ਭਾਜਪਾ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਭਾਜਪਾ ਉਮੀਦਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰਨ ਦੀ ਅਪੀਲ ਕਰਦਿਆਂ ਭਾਜਪਾ ਨੂੰ ਕਿਸਾਨ ਤੇ ਦੇਸ਼ ਵਿਰੋਧੀ ਐਲਾਨਿਆ।

Advertisement

Advertisement
Advertisement