ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੂੰ ਘੱਟ ਪਾਣੀ ਲੈਣ ਵਾਲਾ ਝੋਨਾ ਲਾਉਣ ਦੀ ਸਲਾਹ

10:19 AM Jun 17, 2024 IST
ਪਿੰਡ ਖੋਸਾ ਕੋਟਲਾ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਖੇਤੀ ਮਾਹਿਰ।

ਨਿੱਜੀ ਪੱਤਰ ਪ੍ਰੇਰਕ
ਮੋਗਾ, 16 ਜੂਨ
ਸੂਬੇ ’ਚ ਕੁਦਰਤੀ ਸਰੋਤਾਂ ਨਾਲ ਛੇੜਛਾੜ ਅਤੇ ਵਾਤਾਵਰਨ ਪ੍ਰਤੀ ਲਾਪ੍ਰਵਾਹੀ ਕਾਰਨ ਪੰਜਾਬ ਵਿਚ ਜਲ ਤੇ ਵਾਯੂ ਸੰਕਟ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਜਲਵਾਯੂ ਤਬਦੀਲੀ ਕਾਰਨ ਪਾਣੀ ਦੀ ਕਮੀ ਸਣੇ ਹੋਰ ਮੁਸ਼ਕਿਲਾਂ ਖੜ੍ਹੀਆਂ ਹੋ ਰਹੀਆਂ ਹਨ। ਧਰਤੀ ਹੇਠਲੇ ਜਲ ਭੰਡਾਰਾਂ ਵਿੱਚ ਪਾਣੀ ਲਗਾਤਾਰ ਘਟ ਰਿਹਾ ਹੈ। ਦੂਜੇ ਪਾਸੇ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਕਾਰਨ ਜੰਗਲਾਂ ਹੇਠ ਰਕਬਾ ਦਿਨੋ-ਦਿਨ ਘਟ ਰਿਹਾ ਹੈ ਜਿਸ ਕਾਰਨ ਮੀਂਹ ਪੈਣੇ ਬਹੁਤ-ਘੱਟ ਗਏ ਹਨ। ਸਨਅਤਾਂ ਵੀ ਪਾਣੀ ਸੰਕਟ ਨੂੰ ਵਧਾ ਰਹੀਆਂ ਹਨ। ਪੰਜਾਬ ਵਿੱਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਛੱਡ ਕੇ ਫ਼ਸਲੀ ਚੱਕਰ ਅਪਣਾਉਣ ਦੀਆਂ ਅਪੀਲਾਂ ਹੁੰਦੀਆਂ ਹਨ ਪਰ ਇਸ ਦਾ ਅਸਰ ਘੱਟ ਹੀ ਦਿਖਾਈ ਦਿੱਤਾ ਹੈ।
ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਪਿੰਡ ਖੋਸਾ ਕੋਟਲਾ ਵਿਖੇ ਕਿਸਾਨਾਂ ਨੂੰ ਖੇਤੀ ਸਿੰਜਾਈ ਲਈ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਘੱਟ ਪਾਣੀ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਮੌਕੇ ਕਿਸਾਨ ਗਿਆਨੀ ਬਲਵਿੰਦਰ ਸਿੰਘ, ਪਿਆਰਾ ਸਿੰਘ ਤੇ ਰਛਪਾਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੀਂਹ ਘੱਟ ਪੈਣਾ ਹੀ ਜਲ ਸੰਕਟ ਦਾ ਇੱਕੋ-ਇੱਕ ਕਾਰਨ ਨਹੀਂ। ਜਲਵਾਯੂ ਸੰਕਟ ਨੂੰ ਰੋਕਣ ਲਈ ਨਵੇਂ ਕਾਨੂੰਨ ਬਣਾ ਕੇ ਹੀ ਇਹ ਵਰਤਾਰਾ ਰੁਕਣਾ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਨੇ ਕਣਕ ਝੋਨੇ ਦੀ ਵੱਧ ਪਾਣੀ ਲੈਣ ਵਾਲੀਆਂ ਕਿਸਮਾਂ ਨੂੰ ਨਾ ਬਦਲਿਆ ਤਾਂ ਸਾਨੂੰ ਇੱਕ ਦਿਨ ਪਛਤਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਵਰਕੇ ਵਿਕਸਤ ਦੇਸ਼ਾਂ ਵਾਂਗ ਬਰਸਾਤੀ ਤੇ ਗੰਦੇ ਪਾਣੀ ਦੀ ਰੀਸਾਈਕਲਿੰਗ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।

Advertisement

Advertisement
Advertisement