ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ

06:22 AM May 31, 2024 IST

ਪੱਤਰ ਪ੍ਰੇਰਕ
ਪੰਚਕੂਲਾ, 30 ਮਈ
ਡਿਪਟੀ ਕਮਿਸ਼ਨਰ ਯਸ਼ ਗਰਗ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਤੱਕ ਜ਼ਿਲ੍ਹੇ ਵਿੱਚ ਤੇਜ਼ ਹੀਟ ਵੇਵ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ। ਡੀਸੀ ਨੇ ਗਰਮੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਬਿਜਲੀ ਵਿਭਾਗ, ਪਬਲਿਕ ਹੈਲਥ ਵਿਭਾਗ, ਸਿਹਤ ਵਿਭਾਗ, ਰੈਵੀਨਿਯੂ ਵਿਭਾਗ, ਪੰਚਾਇਤ ਵਿਭਾਗ, ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿਭਾਗ ਆਪਣੇ ਕੰਮਾਂ ਪ੍ਰਤੀ ਪੂਰੀਆਂ ਤਿਆਰੀਆਂ ਕਰ ਕੇ ਰੱਖਣ ਕਿਉਂਕਿ ਹਾਲੇ ਆਉਣ ਵਾਲੇ ਦਿਨਾਂ ਵਿੱਚ ਲੂ ਚੱਲਣ ਦੇ ਆਸਾਰ ਨਜ਼ਰ ਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਸ ਸਬੰਧ ਵਿੱਚ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਧੁੱਪ ਅਤੇ ਲੂ ਤੋਂ ਬਚਨ ਲਈ ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਲੱਸੀ ਅਤੇ ਚਾਵਲ ਵਧੇਰੇ ਖਾਏ ਜਾਣ, ਨਿੰਬੂ ਪਾਣੀ ਦਾ ਜ਼ਿਆਦਾ ਪ੍ਰਯੋਗ ਕੀਤਾ ਜਾਵੇ। ਪਛੂ-ਪੰਛੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ।
ਪੰਚਕੂਲਾ ਸ਼ਹਿਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਰਿਹਾ। ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਗਰਮੀ ਕਾਰਨ ਲੋਕ ਪਸੀਨੇ ਵਿੱਚ ਤਰ-ਬ-ਤਰ ਰਹੇ। ਮੌਸਮ ਵਿਭਾਗ ਅਨੁਸਾਰ 31 ਮਈ ਤੱਕ ਤਾਪਮਾਨ 44 ਡਿਰਗੀ ਰਹਿ ਸਕਦਾ ਹੈ। ਵਿਭਾਗ ਅਨੁਸਾਰ ਬਰਸਾਤ ਦੀ ਹਾਲੇ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ।

Advertisement

Advertisement
Advertisement