ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਆ

07:25 AM Jul 05, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਜੁਲਾਈ
ਭਾਰਤ ਵਿਕਾਸ ਪਰਿਸ਼ਦ ਨੇ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੌਮਾਂਤਰੀ ਪਲਾਸਟਿਕ ਮੁਕਤ ਦਿਵਸ ਦੇ ਸਬੰਧ ਵਿੱਚ ਪੁਰਾਣੀ ਸਬਜ਼ੀ ਮੰਡੀ ਭਗਵਾਨ ਵਾਲਮੀਕਿ ਚੌਕ ਵਿੱਚ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਅਤੇ ਰਾਹਗੀਰਾਂ, ਰੇਹੜੀ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਕੱਪੜੇ ਦੇ ਥੈਲੇ ਵੰਡੇ ਗਏ। ਸੰਜੀਵ ਅਰੋੜਾ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਨ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਜਿੱਥੇ ਸਰਕਾਰਾਂ ਨੂੰ ਗੰਭੀਰ ਹੋਣਾ ਪਵੇਗਾ ਉਥੇ ਆਮ ਲੋਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਅਰੋੜਾ ਨੇ ਕਿਹਾ ਕਿ ਘਰ ਤੋਂ ਹੀ ਖਰੀਦਦਾਰੀ ਕਰਨ ਜਾਂਦੇ ਸਮੇਂ ਥੈਲਾ ਜ਼ਰੂਰ ਲੈ ਕੇ ਜਾਣਾ ਚਾਹੀਦਾ ਹੈ। ਪਰਿਸ਼ਦ ਦੇ ਸਕੱਤਰ ਰਾਜਿੰਦਰ ਮੌਦਗਿਲ ਅਤੇ ਐਚ.ਕੇ ਨਕੜਾ ਨੇ ਕਿਹਾ ਕਿ ਸਾਰਿਆਂ ਨੂੰ ਕੌਮਾਂਤਰੀ ਪਲਾਸਟਿਕ ਮੁਕਤ ਦਿਵਸ ’ਤੇ ਸਿੰਗਲ ਯੂਜ਼ ਪਲਾਸਟਿਕ ਦਾ ਤਿਆਗ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਇਸ ਮੌਕੇ ਟਿੰਕੂ ਨਰੂਲਾ, ਰਾਜੂ ਢੀਂਗਰਾ, ਸੁਰੇਸ਼ ਅਰੋੜਾ, ਰਮੇਸ਼ ਭਾਟੀਆ, ਨਵੀਨ ਕੋਹਲੀ, ਲੋਕੇਸ਼ ਖੰਨਾ, ਜਗਦੀਸ਼ ਅਗਰਵਾਲ ਤੇ ਵਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement