ਸਲਾਹਕਾਰਾਂ ਨੇ ਸੁਖਬੀਰ ਦਾ ਸਿਆਸੀ ਨੁਕਸਾਨ ਕੀਤਾ: ਜਗੀਰ ਕੌਰ
10:23 AM Sep 03, 2024 IST
ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਥਕ ਮਰਿਆਦਾ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਗੂਆਂ ਦੀ ਧਾੜ ਨਾਲ ਲੈ ਕੇ ਸੁਖਬੀਰ ਸਿੰਘ ਬਾਦਲ ਚਿੱਠੀ ਦੇਣ ਆਏ ਉਹ ਪੰਥਕ ਮਰਿਆਦਾ ਦੇ ਉਲਟ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਐਲਾਨੇ ਵਿਅਕਤੀ ਨਾਲ ਉਦੋਂ ਤੱਕ ਕੋਈ ਸਾਂਝ ਨਹੀਂ ਰੱਖੀ ਜਾ ਸਕਦੀ ਜਦੋਂ ਤੱਕ ਉਹ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸਜ਼ਾ ਨਹੀਂ ਭੁਗਤ ਲੈਂਦਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਥਕ ਮਰਿਆਦਾ ਤੋਂ ਬਿਲਕੁਲ ਸੱਖਣੇ ਹਨ ਅਤੇ ਖ਼ਾਸ ਕਰਕੇ ਉਨ੍ਹਾਂ ਦੇ ਸਲਾਹਕਾਰ ਅਜਿਹੇ ਹਨ ਜਿਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਬਹੁਤ ਸਾਰੇ ਮਸਲਿਆਂ ’ਤੇ ਗੁਮਰਾਹ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਨੁਕਸਾਨ ਸਲਾਹਕਾਰਾਂ ਨੇ ਹੀ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement