ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ

09:50 AM May 22, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਮਈ
ਲਗਾਤਾਰ ਵੱਧ ਰਹੀ ਤਪਸ਼ ਅਤੇ ਲੂ ਨੇ ਆਮ ਜਨਜੀਵਨ ਨੂੰ ਬੁਰੀ ਤਰਵਾਂ ਪ੍ਰਭਾਵਿਤ ਕੀਤਾ ਹੈ। ਸਿਹਤ ਵਿਭਾਗ ਵਲੋਂ ਤਪਸ਼ ਅਤੇ ਲੂ ਤੋਂ ਬਚਣ ਲਈ ਆਮ ਜਨਜੀਵਨ ਵਾਸਤੇ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿਵਲ ਸਰਜਨ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਸੁਝਾਅ ਹੈ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਜਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ। ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਜ਼ਿਆਦਾ ਪਾਣੀ ਦਾ ਸੇਵਨ ਕਰਨਾ, ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਜਦੋ ਧੁੱਪ ਘੰਟੇ 12 ਤੋਂ 3 ਵਜੇ ਤੱਕ ਸਿੱਖਰ ਤੇ ਹੋਵੇ ਤਾਂ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਰਹੀ ਤਪਸ਼ ਕਾਰਨ ਆਪਣੇ ਪਸ਼ੂਆਂ ਦਾ ਧਿਆਨ ਰੱਖਣ ਅਤੇ ਉਨ੍ਹਾਂਂ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਦੇਣ। ਜ਼ਰੂਰਤ ਪੈਣ ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੌਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੌਲ ਫ੍ਰੀ ਨੰਬਰ 104 ’ਤੇ ਕਾਲ ਕੀਤੀ ਜਾ ਸਕਦੀ ਹੈ।

Advertisement

Advertisement
Advertisement