For the best experience, open
https://m.punjabitribuneonline.com
on your mobile browser.
Advertisement

Advisory: ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਨੂੰ ਚੌਕਸ ਰਹਿਣ ਦਾ ਮਸ਼ਵਰਾ

08:09 PM Dec 13, 2024 IST
advisory  ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਨੂੰ ਚੌਕਸ ਰਹਿਣ ਦਾ ਮਸ਼ਵਰਾ
Advertisement

ਨਵੀਂ ਦਿੱਲੀ, 13 ਦਸੰਬਰ
ਕੈਨੇਡਾ ਵਿੱਚ ਪਿਛਲੇ ਹਫ਼ਤੇ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਹੋਣ ਮਗਰੋਂ ਵਿਦੇਸ਼ ਮੰਤਰਾਲੇ ਨੇ ਇਕ ਐਡਵਾਈਜ਼ਰੀ ਜਾਰੀ ਕਰ ਕੇ ਕੈਨੇਡਾ ਰਹਿੰਦੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਵਧੇਰੇ ਚੌਕਸ ਰਹਿਣ ਦਾ ਮਸ਼ਵਰਾ ਦਿੱਤਾ ਹੈ।

Advertisement

ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧ ਤੇ ਅਪਰਾਧਿਕ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਕਰ ਕੇ ਨਿੱਘਰਦੇ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਤੇ ਵਿਦਿਆਰਥੀ ਚੌਕਸ ਰਹਿਣ। ਅਧਿਕਾਰਤ ਅੰਕੜਿਆਂ ਮੁਤਾਬਕ ਕੈਨੇਡਾ ਵਿੱਚ ਇਸ ਵੇਲੇ ਚਾਰ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਿਛਲੇ ਹਫ਼ਤੇ ਕੈਨੇਡਾ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਹੋਣ ਮਗਰੋਂ ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਥਾਰਿਟੀਜ਼ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਹੈ।

Advertisement

ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਲਈ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਸਭ ਤੋਂ ਉੱਪਰ ਹੈ। ਜੈਸਵਾਲ ਨੇ ਕਿਹਾ, ‘‘ਪਿਛਲੇ ਹਫ਼ਤੇ ਤਿੰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ। ਤਿੰਨ ਭਾਰਤੀ ਵਿਦਿਆਰਥੀ ਕਤਲ ਕਰ ਦਿੱਤੇ ਗਏ। ਅਸੀਂ ਇਸ ਭਿਆਨਕ ਦੁਖਾਂਤ ਤੋਂ ਗ਼ਮਗੀਨ ਹਾਂ ਜਦੋਂ ਕੈਨੇਡਾ ਵਿੱਚ ਸਾਡੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਗਿਆ।’’

ਤਰਜਮਾਨ ਨੇ ਕਿਹਾ, ‘‘ਅਸੀਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜ਼ਾਹਿਰ ਕਰਦੇ ਹਾਂ। ਟੋਰਾਂਟੋ ਤੇ ਵੈਨਕੂਵਰ ਵਿਚਲੇ ਸਾਡੇ ਹਾਈ ਕਮਿਸ਼ਨ ਤੇ ਕੌਂਸੁਲੇਟ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਕਰ ਰਹੇ ਹਨ।’’ ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਮਿਸ਼ਨ ਇਨ੍ਹਾਂ ਮਾਮਲਿਆਂ ਦੀ ਮੁਕੰਮਲ ਜਾਂਚ ਲਈ ਮੁਕਾਮੀ ਅਥਾਰਿਟੀਜ਼ ਦੇ ਸੰਪਰਕ ਵਿੱਚ ਹਨ। -ਪੀਟੀਆਈ

Advertisement
Author Image

Advertisement