ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ
10:17 AM Nov 05, 2024 IST
Advertisement
ਮਾਨਸਾ: ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਅਤੇ ਪ੍ਰਦੂਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ,ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਆਰੰਭ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ ਉਪਰ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖਾਸ ਕਰ ਕੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਅਤੇ ਲੰਮੇ ਸਮੇਂ ਤੋਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਇਹ ਕਾਫ਼ੀ ਹਾਨੀਕਾਰਨ ਹੈ। ਉਨ੍ਹਾਂ ਦੱਸਿਆ ਕਿ ਖਰਾਬ ਤੇ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ’ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਧ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਰਾਂ ਨੇੜੇ ਜਾਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। -ਪੱਤਰ ਪ੍ਰੇਰਕ
Advertisement
Advertisement
Advertisement