For the best experience, open
https://m.punjabitribuneonline.com
on your mobile browser.
Advertisement

ਸਹੁੰ ਚੁੱਕ ਸਮਾਗਮ ਸਬੰਧੀ ਐਡਵਾਈਜ਼ਰੀ ਜਾਰੀ

06:22 AM Oct 17, 2024 IST
ਸਹੁੰ ਚੁੱਕ ਸਮਾਗਮ ਸਬੰਧੀ ਐਡਵਾਈਜ਼ਰੀ ਜਾਰੀ
ਚੰਡੀਗੜ੍ਹ ਦੇ ਹਰਿਆਣਾ ਰਾਜ ਭਵਨ ਦੇ ਬਾਹਰ ਸੁਰੱਖਿਆ ਲਈ ਤਾਇਨਾਤ ਪੁਲੀਸ ਮੁਲਾਜ਼ਮ।
Advertisement

ਪੀਪੀ ਵਰਮਾ
ਪੰਚਕੂਲਾ 16 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਜ਼ਿਲ੍ਹਾ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਦੇ ਮੱਦੇਨਜ਼ਰ ਪੁਲੀਸ ਨੇ ਆਮ ਜਨਤਾ ਦੀ ਸਹੂਲਤ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। 17 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਕਾਰਨ ਸ਼ਾਲੀਮਾਰ ਗਰਾਊਂਡ ਸੈਕਟਰ 5 ਪੰਚਕੂਲਾ ਦੇ ਆਲੇ-ਦੁਆਲੇ ਦਾ ਰਸਤਾ ਆਮ ਲੋਕਾਂ ਲਈ ਦੋਵੇਂ ਪਾਸਿਆਂ ਤੋਂ ਪੂਰੀ ਤਰ੍ਹਾਂ ਬੰਦ ਰਹੇਗਾ। ਪੁਲੀਸ ਬੁਲਾਰੇ ਨੇ ਦੱਸਿਆ ਕਿ ਬੈਲਾ ਵਿਸਟਾ, ਸ਼ਹੀਦ ਮੇਜਰ ਸੰਦੀਪ ਚੌਕ (ਖੱਬੇ ਪਾਸੇ) ਹੈਫੇਡ ਚੌਕ, ਸੈਕਟਰ 4-5 ਟਰੈਫਿਕ ਲਾਈਟ-ਤਵਾ ਚੌਕ, ਸ਼ਹੀਦ ਊਧਮ ਸਿੰਘ ਚੌਕ ਸੈਕਟਰ 9-10 ਟਰੈਫਿਕ ਲਾਈਟ, ਸੈਕਟਰ 8-9 ਟਰੈਫਿਕ ਲਾਈਟ-ਸ਼ਕਤੀ ਭਵਨ ਚੌਕ 17 ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਦੋਵੇਂ ਪਾਸਿਓਂ ਬੰਦ ਰਹੇਗਾ। ਇਸ ਮਾਰਗ ’ਤੇ ਹਰ ਤਰ੍ਹਾਂ ਦੀ ਆਵਾਜਾਈ ’ਤੇ ਪਾਬੰਦੀ ਰਹੇਗੀ। ਇਸ ਸਬੰਧੀ ਆਮ ਲੋਕਾਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਆਵਾਜਾਈ ਵਾਲੇ ਰਸਤਿਆਂ ਨੂੰ ਛੱਡ ਕੇ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।

Advertisement

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਪਾਬੰਦੀਆਂ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਯੂਟੀ ਪ੍ਰਸ਼ਾਸਨ ਨੇ 17 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਮੌਕੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਮੁੱਖ ਸ਼ਖਸੀਅਤਾਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਹਨ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 18 ਅਕਤੂਬਰ ਤੱਕ ‘ਨੋ ਫਲਾਈ ਜ਼ੋਨ’ ਐਲਾਨਿਆ ਹੈ। ਇਸ ਦੌਰਾਨ ਸ਼ਹਿਰ ਵਿੱਚ ਡਰੋਨ ਅਤੇ ਉੱਡਣ ਵਾਲੀਆਂ ਮਸ਼ੀਨਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਇਹ ਆਦੇਸ਼ ਡਿਪਟੀ ਕਮਿਸ਼ਨਰ ਵਿਨੈਪ੍ਰਤਾਪ ਸਿੰਘ ਨੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਆਦੇਸ਼ ਪੁਲੀਸ, ਅਰਧ ਸੈਨਿਕ ਬਲ, ਹਵਾਈ ਸੈਨਾ, ਐੱਸਪੀਜੀ ਤੇ ਹੋਰ ਐਮਰਜੈਂਸੀ ਸੇਵਾਵਾਂ ਵਿੱਚ ਤਾਇਨਾਤ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਣਗੇ।

Advertisement

Advertisement
Author Image

Advertisement