ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁੱਡੀਆਂ ਵੱਲੋਂ ਬਠਿੰਡਾ ’ਚ ਮੈਗਾ ਫੂਡ ਪਾਰਕ ਬਣਾਉਣ ਦੀ ਵਕਾਲਤ

07:40 AM Jul 20, 2024 IST
ਗੁਰਮੀਤ ਸਿੰਘ ਖੁੱਡੀਆਂ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਨਵੀਂ ਦਿੱਲੀ, 19 ਜੁਲਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਦੀ ਤਜਵੀਜ਼ ਸੌਂਪੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਖੁੱਡੀਆਂ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੇਤੀ ਪੈਦਾਵਾਰ ਵਿੱਚ ਗੁਣਾਤਮਕ ਵਾਧਾ ਕਰ ਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹੈ। ਖੁੱਡੀਆਂ ਨੇ ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮੈਗਾ ਫੂਡ ਪਾਰਕ ਛੇਤੀ ਖ਼ਰਾਬ ਹੋਣ ਵਾਲੀਆਂ ਖੇਤੀ ਉਪਜਾਂ ਤੋਂ ਪ੍ਰੋਸੈਸਡ ਫੂਡ ਉਤਪਾਦਾਂ ਦਾ ਨਿਰਮਾਣ ਕਰ ਕੇ ਘਰੇਲੂ ਅਤੇ ਵਿਦੇਸ਼ੀ ਮਾਰਕੀਟ ਲਈ ਢੁੱਕਵਾਂ ਤੇ ਲਾਹੇਵੰਦ ਸਾਬਤ ਹੋਵੇਗਾ। ਖੁੱਡੀਆਂ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਮੈਗਾ ਫੂਡ ਪਾਰਕ ਸਕੀਮ ਅਧੀਨ ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ਵਿੱਚ ਸਥਾਪਤ ਮੈਗਾ ਫੂਡ ਪਾਰਕ ਦੀ ਸਫ਼ਲਤਾ ਨੂੰ ਵੇਖਦਿਆਂ ਮਾਲਵੇ ਵਿੱਚ ਇੱਕ ਹੋਰ ਮੈਗਾ ਫੂਡ ਪਾਰਕ ਸਥਾਪਤ ਕੀਤੇ ਜਾਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਪੰਜਾਬ ਦੇ ਕੈਬਨਿਟ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਲਾਡੋਵਾਲ ਮੈਗਾ ਫੂਡ ਪਾਰਕ ਲਈ ਗ੍ਰਾਂਟ-ਇਨ-ਏਡ ਦੀ ਪੈਂਡਿੰਗ ਪਈ ਚੌਥੀ ਕਿਸ਼ਤ ਜਾਰੀ ਕਰਨ ਲਈ ਦਖ਼ਲ ਦੇਣ ਅਤੇ ਅੰਮ੍ਰਿਤਸਰ ਵਿੱਚ ਲੋੜੀਂਦੀ ਮਾਨਤਾ ਸਮੇਤ ਫੂਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਲਈ ਵੀ ਅਪੀਲ ਕੀਤੀ।

Advertisement

Advertisement
Advertisement