For the best experience, open
https://m.punjabitribuneonline.com
on your mobile browser.
Advertisement

ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਚੋਣ ਮੁੱਦਾ ਬਣਾਉਣ ਦੀ ਵਕਾਲਤ

06:50 AM Apr 05, 2024 IST
ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਚੋਣ ਮੁੱਦਾ ਬਣਾਉਣ ਦੀ ਵਕਾਲਤ
ਚਮਕੌਰ ਸਾਹਿਬ ਵਿੱਚ ਘੁੰਮਦੇ ਹੋਏ ਲਾਵਾਰਿਸ ਪਸ਼ੂ।
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 4 ਅਪਰੈਲ
ਸਮਾਜ ਸੇਵੀ ਆਗੂਆਂ ਨੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਲਾਵਾਰਿਸ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਚੋਣ ਮੁੱਦਾ ਬਣਾਉਣ ਦੀ ਮੰਗ ਕੀਤੀ ਹੈ। ਸਮਾਜ ਸੇਵੀ ਅਮਨਦੀਪ ਸਿੰਘ ਮਾਂਗਟ, ਪੈਨਸ਼ਨਰਜ਼ ਮਹਾਂ ਸੰਘ ਦੇ ਪ੍ਰਧਾਨ ਲੈਕਚਰਾਰ ਧਰਮ ਪਾਲ ਸੋਖਲ, ਕਿਸਾਨ ਆਗੂ ਬਾਈ ਪਰਮਿੰਦਰ ਸਿੰਘ ਸੇਖੋਂ ਅਤੇ ਪੰਜਾਬ ਕਲਾ ਮੰਚ ਦੇ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਨੇ ਦੱਸਿਆ ਕਿ ਲਾਵਾਰਿਸ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਕਾਰਨ ਹਰ ਰੋਜ਼ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਜਾਨ ਪ੍ਰਤੀ ਸਰਕਾਰਾਂ ਅਤੇ ਰਾਜਨੀਤਕ ਪਾਰਟੀਆਂ ਦੀ ਸੰਵੇਦਨਸ਼ੀਲਤਾ ਦਾ ਅੰਦਾਜ਼ਾ ਇੱਥੋਂ ਹੋ ਜਾਂਦਾ ਹੈ ਕਿ ਇਹ ਅਹਿਮ ਮਸਲਾ ਕਿਸੇ ਰਾਜਨੀਤਕ ਪਾਰਟੀ ਦੇ ਏਜੰਡੇ ਵਿੱਚ ਨਹੀਂ ਹੈ। ਮਨੁੱਖਾਂ ਦਾ ਚੁਣੇ ਮੈਂਬਰਾਂ ਦਾ ਸਦਨ ਵਿੱਚ ਅਵਾਰਾ ਕੁੱਤਿਆਂ ਨੂੰ ਨਾ ਮਾਰਨ ਦਾ ਕਾਨੂੰਨ ਤਾਂ ਸਖਤੀ ਨਾਲ ਲਾਗੂ ਹੈ ਪਰ ਇਨ੍ਹਾਂ ਆਵਾਰਾ ਕੁੱਤਿਆਂ ਕਾਰਨ ਆਪਣੀਆਂ ਜਾਨਾਂ ਗਵਾ ਰਹੇ ਬੱਚਿਆਂ ਅਤੇ ਬਜ਼ੁਰਗਾਂ ਬਾਰੇ ਸੰਸਦ ਵਿੱਚ ਚੁੱਪ ਹੈ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਉਸ ਪਾਰਟੀ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ ਜੋ ਇਹ ਸਮੱਸਿਆ ਹੱਲ ਕਰਨ ਦਾ ਵਾਅਦਾ ਕਰੇ।

Advertisement

Advertisement
Author Image

Advertisement
Advertisement
×