ਐਡਵੋਕੇਟ ਧਾਮੀ ਵੱਲੋਂ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੂੰ ਮੁਬਾਰਕਬਾਦ
07:01 AM Sep 22, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੂੰ ਭਾਰਤੀ ਹਵਾਈ ਫ਼ੌਜ ਦੇ ਮੁਖੀ ਚੁਣੇ ਜਾਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇੱਕ ਸਿੱਖ ਅਫ਼ਸਰ ਦੇਸ਼ ਦੀ ਹਵਾਈ ਫੌਜ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਸਿੱਖ ਪੀੜ੍ਹੀ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਉੱਚ ਅਹੁਦਿਆਂ ਲਈ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਦਸਤਾਰ ਤੇ ਸਾਬਤ ਸੂਰਤ ਸਿੱਖ ਰਹਿਣੀ ਦੇ ਧਾਰਨੀ ਬਣ ਕੇ ਸਿੱਖ ਪਛਾਣ ਦੀ ਬਿਹਤਰੀ ਲਈ ਕਾਰਜ ਕਰਨਗੇ।
Advertisement
Advertisement