ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੌਲ ਦਰਾਂ ’ਚ ਵਾਧੇ ਤੋਂ ਖ਼ਫ਼ਾ ਕਿਸਾਨਾਂ ਨੇ ਲਾਡੋਵਾਲ ਪਲਾਜ਼ੇ ਨੂੰ ਜਿੰਦਰੇ ਜੜੇ

09:18 AM Jul 01, 2024 IST
ਟੌਲ ਪਲਾਜ਼ਾ ਬੂਥਾਂ ਦੀ ਤਾਲਾਬੰਦੀ ਕਰਦੇ ਹੋਏ ਵਰਕਰ। -ਫੋਟੋ: ਹਿਮਾਂਸ਼ੂ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 30 ਜੂਨ
ਲੁਧਿਆਣਾ-ਜਲੰਧਰ ਮੁੱਖ ਮਾਰਗ ’ਤੇ ਸਥਿਤ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੌਲ ਪਲਾਜ਼ਾ ਦੀ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ, ਸਹਿਯੋਗੀ ਯੂਨੀਅਨਾਂ ਅਤੇ ਹੋਰ ਸੰਗਠਨਾਂ ਵੱਲੋਂ ਤਾਲਾਬੰਦੀ ਕਰ ਕੇ ਟੌਲ ਮੁਫ਼ਤ ਕਰ ਦਿੱਤਾ ਗਿਆ ਹੈ। ਪਿਛਲੇ 15 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਟੌਲ ਦਰਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਧਰਨਾ ਲਗਾ ਕੇ ਟੌਲ ਪਲਾਜ਼ਾ ਤੋਂ ਬਿਨਾਂ ਪਰਚੀ ਵਾਹਨ ਲੰਘਾਏ ਜਾ ਰਹੇ ਸਨ ਜਦ ਕਿ ਅੱਜ ਟੌਲ ਬੂਥਾਂ ਨੂੰ ਪੱਕੇ ਤੌਰ ’ਤੇ ਬੰਦ ਕਰਨ ਦੀ ਕਾਰਵਾਈ ਦੇ ਨਾਲ ਹੀ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ। ਅੱਜ ਟੌਲ ਪਲਾਜ਼ਾ ’ਤੇ ਹੋਏ ਵੱਡੇ ਇਕੱਠ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕਰ ਕੇ ਟੌਲ ਪਲਾਜ਼ਾ ਦੇ ਕੈਬਿਨਾਂ ’ਤੇ ਕਿਸਾਨੀ ਝੰਡੇ ਲਗਾ ਕੇ ਤਰਪਾਲਾਂ ਪਾ ਦਿੱਤੀਆਂ ਗਈਆਂ ਹਨ ਅਤੇ ਰੱਸੀਆਂ ਬੰਨ੍ਹ ਕੇ ਤਾਲੇ ਲਗਾ ਕੇ ਚਾਬੀਆਂ ਤੇ ਮੰਗ ਪੱਤਰ ਏਡੀਸੀ ਨੂੰ ਸੌਂਪਿਆ ਗਿਆ ਹੈ ਤਾਂ ਜੋ ਕਿਸਾਨ ਜਥੇਬੰਦੀਆਂ ਅਤੇ ਹੋਰਾਂ ਯੂਨੀਅਨਾਂ ਦੀ ਰਜ਼ਾਮੰਦੀ ਤੋਂ ਬਿਨਾਂ ਟੌਲ ਪਲਾਜ਼ਾ ਨਾ ਖੋਲ੍ਹਿਆ ਜਾ ਸਕੇ।
ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਭਾਕਿਯੂ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਢਾਡੀ ਬਲਕਾਰ ਸਿੰਘ ਬੈਂਸ, ਸੁਖਦੇਵ ਸਿੰਘ ਮੰਗਲੀ, ਆਸਾ ਸਿੰਘ ਆਜ਼ਾਦ ਆਦਿ ਨੇ ਦੱਸਿਆ ਕਿ ਅੱਜ ਦੇ ਇਕੱਠ ਵਿੱਚ 100 ਤੋਂ ਵੱਧ ਕਿਸਾਨ ਜਥੇਬੰਦੀਆਂ, ਵੱਖ-ਵੱਖ ਜ਼ਿਲ੍ਹਿਆਂ ਦੀਆਂ ਟਰੱਕ ਯੂਨੀਅਨਾਂ, ਕੈਂਟਰ ਯੂਨੀਅਨਾਂ, ਟੈਂਪੂ ਯੂਨੀਅਨਾਂ, ਟੈਕਸੀ ਯੂਨੀਅਨਾਂ, ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਅਤੇ ਹੋਰ ਸੰਗਠਨਾਂ ਦੇ ਹਜ਼ਾਰਾਂ ਵਰਕਰਾਂ ਨੇ ਪੁੱਜ ਕੇ ਸੰਘਰਸ਼ ਦੀ ਜਿੱਤ ਲਈ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

Advertisement

Advertisement
Advertisement