For the best experience, open
https://m.punjabitribuneonline.com
on your mobile browser.
Advertisement

ਵਿਆਹ ਦੇ 20 ਦਿਨਾਂ ਬਾਅਦ ਪਤੀ ਨੇ ਕੀਤਾ ਪਤਨੀ ਦਾ ਕਤਲ

05:15 PM Sep 19, 2024 IST
ਵਿਆਹ ਦੇ 20 ਦਿਨਾਂ ਬਾਅਦ ਪਤੀ ਨੇ ਕੀਤਾ ਪਤਨੀ ਦਾ ਕਤਲ
ਮ੍ਰਿਤਕਾ ਜਸਪ੍ਰੀਤ ਕੌਰ ਦੀ ਫਾਈਲ ਫੋਟੋ
Advertisement

ਲਖਵੀਰ ਸਿੰਘ ਚੀਮਾ
ਟੱਲੇਵਾਲ, 19 ਸਤੰਬਰ
ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਵਿਆਹ ਦੇ 20 ਦਿਨਾਂ ਬਾਅਦ ਹੀ ਪਤੀ ਵਲੋਂ ਪਤਨੀ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮ ਨੇ ਮ੍ਰਿਤਕਾ ਦੀ ਗਰਦਨ 'ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਮ੍ਰਿਤਕਾ ਜਸਪ੍ਰੀਤ ਕੌਰ ਦੇ ਪਿਤਾ ਅਜਮੇਰ ਸਿੰਘ ਅਤੇ ਭਰਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅਜੇ ਪਿਛਲੇ ਮਹੀਨੇ ਹੀ ਉਨ੍ਹਾਂ ਦੀ ਲੜਕੀ ਜਸਪ੍ਰੀਤ ਕੌਰ (19) ਦਾ ਵਿਆਹ ਹਰਮਨਪ੍ਰੀਤ ਸਿੰਘ ਨਾਲ ਹੋਇਆ ਸੀ, ਜਿਸਨੇ ਬੀਤੀ ਰਾਤ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਕੈਨੇਡਾ ਦਾ ਵੀਜ਼ਾ ਆਇਆ ਹੋਇਆ ਸੀ ਅਤੇ ਸਟੱਡੀ ਬੇਸ 'ਤੇ ਜਨਵਰੀ ਮਹੀਨੇ ਕੈਨੇਡਾ ਜਾਣਾ ਸੀ।
ਪੁਲੀਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੜਤਾਲ ਆਰੰਭ ਦਿੱਤੀ ਹੈ। ਥਾਣਾ ਟੱਲੇਵਾਲ ਦੇ ਐਸਐਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ ਦੇ ਬਿਆਨ ਦਰਜ ਕਰਕੇ ਮੁਲਜ਼ਮ ਪਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Advertisement
Author Image

Balwinder Singh Sipray

View all posts

Advertisement